ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅਭੈ ਚੌਟਾਲਾ ਨੇ ਹਰਿਆਣਾ ਵਿਧਾਨ ਸਭਾ ਤੋਂ ਦਿੱਤਾ ਅਸਤੀਫਾ

0
219

ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਵਿਰੋਧ ਸ਼ਾਂਤ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਸਿਆਸੀ ਆਗੂ ਵਿਚ ਕਾਨੂੰਨਾਂ ਖਿਲਾਫ ਰੋਸ ਜਤਾਉਣ ਲੱਗੇ ਹਨ। ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਅਭੈ ਸਿੰਘ ਚੌਟਾਲਾ ਨੇ ਹਰਿਆਣਾ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ ਹੈ।

ਜਾਣਕਾਰੀ ਅਨੁਸਾਰ ਸਪੀਕਰ ਨੇ ਅਸਤੀਫਾ ਸਵੀਕਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅਭੈ ਚੌਟਾਲਾ ਨੇ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਸਮਰਥਨ ਕਰਦਿਆਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਇਹ ਐਲਾਨ ਕਾਫੀ ਦਿਨ ਪਹਿਲਾਂ ਕਰ ਦਿੱਤਾ ਸੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ।

ਇਸ ਦੇ ਨਾਲ ਹੀ ਪੰਚਕੂਲਾ ਵਿੱਚ ਹੋਣ ਵਾਲੀ ਇਨੈਲੋ ਦੀ ਸੂਬਾ ਕਾਰਜਕਾਰੀ ਮੀਟਿੰਗ ਵਿੱਚ ਵੀ ਅਗਲੇ ਅੰਦੋਲਨ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ। ਜਿਥੇ ਸਰਗਰਮ ਵਰਕਰਾਂ ਨੂੰ ਅਹੁਦੇ ਸੌਂਪੇ ਜਾਣਗੇ, ਉਥੇ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਅਗਲੇਰੇ ਅੰਦੋਲਨ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ।

LEAVE A REPLY