
ਜਲੰਧਰ ( ਬਿਊਰੋ) :- ਹਾਲ ਹੀ ਵਿੱਚ ਪੰਜਾਬ ਵਿੱਚ ਕੋਰਨਾ ਦੇ ਵੱਧ ਰਹੇ ਕੇਸਾਂ ਬਾਰੇ ਰਾਜ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਨੇ ਜ਼ਿਲ੍ਹਾ ਡੀ.ਸੀ. ਨੂੰ ਕਰਫਿਊ ਦੇ ਅਧਿਕਾਰ ਦਿੱਤੇ ਗਏ ਸਨ। ਇਸ ਦੇ ਤਹਿਤ ਰਾਤ ਨੂੰ ਜਲੰਧਰ ਵਿੱਚ ਕਰਫਿਊ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਜਾਣਕਾਰੀ ਅਨੁਸਾਰ 6 ਮਾਰਚ ਤੋਂ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਗਾਇਆ ਜਾਵੇਗਾ। ਇਹ ਕਦਮ ਜ਼ਿਲ੍ਹੇ ਵਿੱਚ ਵਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਚੁੱਕੇ ਗਏ ਹਨ। ਮਹੱਤਵਪੂਰਣ ਗੱਲ ਇਹ ਹੈ ਕਿ ਪਿਛਲੇ 2 ਦਿਨਾਂ ਵਿਚ ਜਲੰਧਰ ਵਿਚ ਕੋਰੋਨਾ ਦੇ ਲਗਭਗ 400 ਨਵੇਂ ਮਾਮਲੇ ਸਾਹਮਣੇ ਆਏ ਹਨ।