ਸਕੂਲ ਲੈਕਚਰਾਰਾਂ ਦੀ ਭਰਤੀ ਪ੍ਰੀਖਿਆ ਸਫ਼ਲਤਾਪੂਰਵਕ ਸੰਪੰ’ਨ

0
180

ਸਕੂਲ ਲੈਕਚਰਾਰਾਂ ਦੀ ਭਰਤੀ ਪ੍ਰੀਖਿਆ ਸਫ਼ਲਤਾਪੂਰਵਕ ਸੰਪੰ’ਨ

ਸਿੱਖਿਆ ਭਰਤੀ ਡਾਇਰੈਕਟੋਰੇਟ ਵੱਲੋਂ ਗਣਿਤ, ਸਮਾਜ ਸ਼ਾਸ਼ਤਰ, ਹਿੰਦੀ, ਪੰਜਾਬੀ, ਕਾਮਰਸ, ਬਾਇਓਲੋਜੀ, ਭੂਗੋਲ, ਭੌਤਿਕ ਵਿਗਿਆਨ, ਅਰਥ ਸ਼ਾਸ਼ਤਰ, ਰਸਾਇਣ ਵਿਗਿਆਨ ਤੇ ਅੰਗਰੇਜ਼ੀ ਵਿਸ਼ਿਆਂ ਦੇ ਲੈਕਚਰਾਰਾਂ ਦੀ ਅਸਾਮੀਆਂ ਲਈ ਭਰਤੀ ਪ੍ਰੀਖਿਆ ਲਈ ਗਈ

ਐਸ.ਏ.ਐੱਸ. ਨਗਰ 12 ਜੁਲਾਈ ( ਪੰਜਾਬ ਰਿਫਲੈਕਸ਼ਨ) :
ਸਕੂਲ ਸਿੱਖਿਆ ਦਰਜਾਬੰਦੀ ਵਿੱਚ ਸਥਾਪਿਤ ਕੀਰਤੀਮਾਨ ਨੂੰ ਬਰਕਰਾਰ ਰੱਖਣ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ। ਇਹਨਾਂ ਯਤਨਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਵਿਸ਼ਿਆਂ ਦੇ ਨਵੇਂ ਲੈਕਚਰਾਰਾਂ ਦੀਆਂ ਅਸਾਮੀਆਂ ਦੀ ਭਰਤੀ ਲਈ ਅੱਜ ਹੋਈ ਪ੍ਰੀਖਿਆ ਵਿੱਚ 3878 ਉਮੀਦਵਾਰਾਂ ਨੇ ਸ਼ਮੂਲੀਅਤ ਕੀਤੀ।
ਇਸ ਸਬੰਧੀ ਕ੍ਰਿਸ਼ਨ ਕੁਮਾਰ ਸਕੱਤਰ ਸਕੂਲ ਸਿੱਖਿਆ ਨੇ ਕਿਹਾ ਕਿ ਵਿਭਾਗ ਵੱਲੋਂ ਸਕੂਲੀ ਸਿੱਖਿਆ ਦੀ ਬਿਹਤਰੀ ਲਈ ਲਗਾਤਾਰ ਨਵੀਆਂ ਭਰਤੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਸਰਕਾਰੀ ਸਕੂਲਾਂ ਲਈ ਹਰ ਪੱਖੋਂ ਯੋਗ ਅਧਿਆਪਕਾਂ ਦੀ ਚੋਣ ਕਰਨ ਲਈ ਹਰੇਕ ਭਰਤੀ ਪ੍ਰੀਖਿਆ ਨੂੰ ਨਿਰਪੱਖ ਅਤੇ ਪੂਰੀ ਮੁਸ਼ਤੈਦੀ ਨਾਲ ਕਰਵਾਇਆ ਜਾਂਦਾ ਹੈ।
ਭਰਤੀ ਪ੍ਰੀਖਿਆ ਸਬੰਧੀ ਡਾ.ਜਰਨੈਲ ਸਿੰਘ ਕਾਲੇਕੇ ਸਹਾਇਕ ਡਾਇਰੈਕਟਰ ਸਿੱਖਿਆ ਭਰਤੀ ਡਾਇਰੈਕਟੋਰੇਟ ਨੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀਂ ਹੋਈ ਪ੍ਰੀਖਿਆ ਵਿੱਚ 5151 ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ ਸੀ ਅਤੇ ਅੱਜ ਸਵੇਰ ਦੇ ਸ਼ੈਸ਼ਨ ਵਿੱਚ ਗਣਿਤ ਅਤੇ ਸਮਾਜ ਸ਼ਾਸ਼ਤਰ ਦੇ ਲੈਕਚਾਰਾਰਾਂ ਲਈ ਹੋਈ ਪ੍ਰੀਖਿਆ ਵਿੱਚ ਕੁੱਲ 3377 ਉਮੀਦਵਾਰਾਂ ‘ਚੋਂ 2711 ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ। ਇਸੇ ਤਰ੍ਹਾਂ ਸ਼ਾਮ ਦੇ ਸ਼ੈਸ਼ਨ ਵਿੱਚ ਹਿੰਦੀ ਵਿਸ਼ੇ ਦੇ ਲੈਕਚਰਾਰਾਂ ਲਈ ਹੋਈ ਪ੍ਰੀਖਿਆ ਵਿੱਚ ਕੁੱਲ 1574 ਉਮੀਦਵਾਰਾਂ ‘ਚੋਂ 1167 ਉਮੀਦਵਾਰਾਂ ਨੇ ਹਾਜ਼ਰੀ ਭਰੀ। ਇਹਨਾਂ ਦੋ ਦਿਨਾਂ ਦੌਰਾਨ ਕੁੱਲ 9029 ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਸਿੱਖਿਆ ਨੂੰ ਹੋਰ ਗੁਣਾਤਮਿਕ ਬਣਾਉਣ ਲਈ ਲੋੜ ਅਨੁਸਾਰ ਸਮੇਂ-ਸਮੇਂ ਸਿਰ ਨਵੀਂ ਭਰਤੀ ਕੀਤੀ ਜਾਂਦੀ ਹੈ। ਵਿਭਾਗ ਵੱਲੋਂ ਹਰੇਕ ਭਰਤੀ ਪੁਖ਼ਤਾ ਪ੍ਰਬੰਧਾਂ ਸਹਿਤ ਪੂਰੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਂਦੀ ਹੈ। ਜਿਸ ਤਹਿਤ ਦੋ ਦਿਨਾਂ ਦੌਰਾਨ ਸਿੱਖਿਆ ਭਰਤੀ ਡਾਇਰੈਕਟੋਰੇਟ ਵੱਲੋਂ ਗਣਿਤ, ਸਮਾਜ ਸ਼ਾਸ਼ਤਰ, ਹਿੰਦੀ, ਪੰਜਾਬੀ, ਕਾਮਰਸ, ਬਾਇਓਲੋਜੀ, ਭੂਗੋਲ, ਭੌਤਿਕ ਵਿਗਿਆਨ, ਅਰਥ ਸ਼ਾਸ਼ਤਰ, ਰਸਾਇਣ ਵਿਗਿਆਨ ਤੇ ਅੰਗਰੇਜ਼ੀ ਵਿਸ਼ਿਆਂ ਦੇ ਲੈਕਚਰਾਰਾਂ ਦੀ ਅਸਾਮੀਆਂ ਲਈ ਭਰਤੀ ਪ੍ਰੀਖਿਆ ਲਈ ਗਈ ਤਸੱਲੀਬਖ਼ਸ਼ ਨੇਪਰੇ ਚੜ੍ਹੀ।

LEAVE A REPLY