ਇਕ ਹੋਰ ਵਿਭਾਗ ਨੇ ਵਾਹਨਾਂ ਤੇ ਸਟਿੱਕਰ ਲਗਾਣ ਦਾ ਕੀਤਾ ਐਲਾਨ

0
169

ਜਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਵਾਹਨਾਂ ‘ਤੇ ਸਿੱਖਿਆ ਵਿਭਾਗ ਦੇ ਸਟਿੱਕਰ ਲਗਾਉਣ ਦੀ ਸ਼ੁਰੂਆਤ

ਬਰਨਾਲਾ,16 ਜੁਲਾਈ( ਪੰਜਾਬ ਰਿਫਲੈਕਸ਼ਨ )- ਸੂਬੇ ਦੇ ਸਰਕਾਰੀ ਸਕੂਲਾਂ ਵੱਲੋਂ ਕੇੰਦਰ ਸਰਕਾਰ ਦੇ ਸਕੂਲ ਸਿੱਖਿਆ ਪ੍ਰਦਰਸ਼ਨ ਗਰੇਡਿੰਗ ਇੰਡੈਕਸ ਵਿੱਚੋਂ ਹਾਸਿਲ ਕੀਤੀ ਪਹਿਲੇ ਨੰਬਰ ਦੀ ਮਾਣਮੱਤੀ ਪ੍ਰਾਪਤੀ ਬਾਰੇ ਜਿਲ੍ਹਾ ਸਿੱਖਿਆ ਦਫਤਰ ਦਾ ਸਟਿੱਕਰ ਵਾਹਨਾਂ ‘ਤੇ ਲਗਾਉਣ ਦੀ ਸ਼ੁੁੁਰੂਆਤ ਕੀਤੀ ਗਈ।ਵਾਹਨਾਂ ‘ਤੇ ਸਟਿੱੱਕਰ ਲਗਾਉਣ ਦੀ ਸ਼ੁਰੂਆਤ ਕਰਦਿਆਂ ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ/ਐਲੀਮੈਂਟਰੀ ਨੇ ਕਿਹਾ ਕਿ ਇਹ ਪਹਿਲੇ ਦਰਜੇ ਦੀ ਪ੍ਰਾਪਤੀ ਸਰਕਾਰੀ ਸਕੂਲਾਂ ‘ਚ ਬੁਨਿਆਦੀ ਸਹੂਲਤਾਂ ਅਤੇ ਪੜਾਉਣ ਤਕਨੀਕਾਂ ਪੱਖੋਂ ਆਈਆਂ ਕ੍ਰਾਂਤੀਕਾਰੀ ਤਬਦੀਲੀਆਂ ਦਾ ਪ੍ਰਤੱਖ ਪ੍ਰਮਾਣ ਹੈ।ਸਿੱਖਿਆ ਅਧਿਕਾਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਮਿਆਰਾਂ ਵਿੱਚ ਆਈਆਂ ਤਬਦੀਲੀਆਂ ਦਾ ਸੁਨੇਹਾ ਸਮਾਜ ਤੱਕ ਪਹੁੰਚਾਉਣ ਦੇ ਮਨੋਰਥ ਨਾਲ ਜਿਲ੍ਹਾ ਸਿੱਖਿਆ ਦਫਤਰ ਵੱਲੋਂ  ਤਿਆਰ ਕਰਵਾਇਆ ਸਟਿੱੱਕਰ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਇਲਾਵਾ ਹੋਰਨਾਂ ਵਾਹਨਾਂ ‘ਤੇ ਵੀ ਲਗਾਇਆ ਜਾਵੇਗਾ।ਸਿੱਖਿਆ ਅਧਿਕਾਰੀ ਨੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ‘ਚ ਪੜਾਉਣ ਦੀ ਅਪੀਲ ਕਰਦਿਆਂ ਕਿਹਾ ਹੁਣ ਉਹਨਾਂ ਨੂੰ ਬੱਚਿਆਂ ਦੀ ਸਕੂਲ ਸਿੱਖਿਆ ਲਈ ਬੇਲੋੜੇ ਖਰਚ ਕਰਨ ਦੀ ਕੋਈ ਜਰੂਰਤ ਨਹੀਂ।ਉਹਨਾਂ ਕਿਹਾ ਕਿ ਹੁਣ ਮਹਿੰਗੇ ਸਕੂਲਾਂ ਵਾਲੀਆਂ ਬੁਨਿਆਦੀ ਸਹੂਲਤਾਂ ਅਤੇ ਪੜ੍ਹਾਉਣ ਤਕਨੀਕਾਂਂ ਸਰਕਾਰੀ ਸਕੂਲਾਂ ਵੱਲੋਂ ਅੱਠਵੀਂ ਜਮਾਤ ਤੱਕ ਬਿਲਕੁੱਲ ਮੁਫਤ ਅਤੇ ਨੌਵੀ ਤੋਂ ਬਾਰਵੀਂ ਜਮਾਤਾਂ ਲਈ ਨਾ-ਮਾਤਰ ਫੀਸਾਂ ‘ਤੇ ਉਪਲਬਧ ਕਰਵਾਈਆਂ ਜਾ ਰਹੀਆਂ ਹਨ।

ਇਸ ਮੌਕੇ ‘ਤੇ ਬੋਲਦਿਆਂ ਵਸੁੰਧਰਾ ਕਪਿਲਾ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਨੇ ਕਿਹਾ ਕਿ ਸਟਿੱਕਰ ਮੁਹਿੰਮ ਦਾ ਮਨੋਰਥ ਮਾਪਿਆਂ ਨੂੰ ਸਰਕਾਰੀ ਸਕੂਲਾਂ ਦੇ ਉੱਚ ਮਿਆਰਾਂ ਤੋਂ ਜਾਣੂ ਕਰਵਾ ਕੇ ਉਹਨਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ‘ਚ ਪੜਾਉਣ ਲਈ ਪ੍ਰੇਰਿਤ ਕਰਨਾ ਹੈ, ਤਾਂ ਕਿ ਉਹ ਬੱਚਿਆਂ ਦੀ ਸਕੂਲ ਸਿੱਖਿਆ ‘ਤੇ ਕੀਤੇ ਜਾ ਰਹੇ ਬੇਲੋੜੇ ਖਰਚਿਆਂ ਤੋਂ ਬਚ ਸਕਣ।ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਯੋਗਤਾ ਅਤੇ ਮਿਹਨਤ ਬਾਰੇ ਬੋਲਦਿਆਂ ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਕੋਰੋਨਾ ਕਾਲ ਦੌਰਾਨ ਵਿਦਿਆਰਥੀਆਂ ਦੀ ਪੜ੍ਹਾਈ ਲਈ ਸਮਰਪਣ ਭਾਵਨਾ ਨਾਲ ਕੀਤਾ ਕਾਰਜ ਵਿਲੱਖਣ ਮਿਸ਼ਾਲ ਬਣਿਆ ਹੈ।ਉਹਨਾਂ ਕਿਹਾ ਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਰ ਖੇਤਰ ‘ਚ ਮੋਹਰੀ ਬਣਨ ਲੱਗੇ ਹਨ।

ਇਸ ਮੌਕੇ ਰਮਨਦੀਪ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਬਰਨਾਲਾ,ਗੁਰਗੀਤ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਮਹਿਲ ਕਲਾਂ,ਸਿਮਰਦੀਪ ਸਿੰਘ ਜਿਲ੍ਹਾ ਮੈਂਟਰ ਖੇਡਾਂ, ਕੁਲਦੀਪ ਸਿੰਘ ਭੁੱਲਰ ਜਿਲ੍ਹਾ ਕੋ-ਆਰਡੀਨੇਟਰ ਪੜੋ ਪੰਜਾਬ,ਪਰਮਜੀਤ ਕੌਰ ਬਲਾਕ ਮੈਂਟਰ ਖੇਡਾਂ,ਬਿੰਦਰ ਸਿੰਘ ਖੁੱਡੀ ਕਲਾਂ ਜਿਲ੍ਹਾ ਮੀਡੀਆ ਕੋ-ਆਰਡੀਨੇਟਰ,ਨਰਿੰਦਰ ਸ਼ਰਮਾ ਸਹਾਇਕ ਜਿਲਾ ਕੋ-ਆਰਡੀਨੇਟਰ ਪੜੋ ਪੰਜਾਬ, ਮਗਿੰੰਦਰਜੀਤ ਸਿੰਘ ਸਹਾਇਕ ਜਿਲ੍ਹਾ ਕੋ-ਆਰਡੀਨੇਟਰ ਸਮਾਰਟ ਸਕੂਲ, ਪੜ੍ਹੋ ਪੰਜਾਬ ਟੀਮ ਦੇ ਮੈਂਬਰ,ਵੱਖ ਵੱਖ

ਸਕੂਲਾਂ ਦੇ ਸੈਂਂਟਰ ਹੈਡ ਟੀਚਰ,ਹੈਡ ਟੀਚਰ ਅਤੇ ਇੰਚਾਰਜ ਹਾਜ਼ਰ ਸਨ।

ਫੋਟੋ ਕੈਪਸ਼ਨ: ਜਿਲ੍ਹਾ ਸਿੱਖਿਆ ਅਧਿਕਾਰੀ ਵਾਹਨਾਂ ‘ਤੇ ਸਟਿੱਕਰ ਲਗਾਉਣ ਦੀ ਸ਼ੁਰੂਆਤ ਕਰਦੇ ਹੋਏ।

LEAVE A REPLY