ਸਰਕਾਰੀ ਅਧਿਆਪਕਾਂ ਦੀ ਬਲਾਕ ਪੱਧਰੀ ਨੈਸ਼ਨਲ ਅਚੀਵਮੈਂਟ ਸਰਵੇ ਸੰਬੰਧੀ ਸਿਖਲਾਈ ਸ਼ੁਰੂ

0
238

*ਸਰਕਾਰੀ ਅਧਿਆਪਕਾਂ ਦੀ ਬਲਾਕ ਪੱਧਰੀ ਨੈਸ਼ਨਲ ਅਚੀਵਮੈਂਟ ਸਰਵੇ ਸੰਬੰਧੀ ਸਿਖਲਾਈ ਸ਼ੁਰੂ*
ਰਿਫਲੈਕਸ਼ਨ ਬਿਊਰੋ (ਜਲੰਧਰ) :-  26 ਜੁਲਾਈ ਸਿੱਖਿਆ ਵਿਭਾਗ ਵੱਲੋਂ ਨੈਸ਼ਨਲ ਅਚੀਵਮੈਂਟ ਸਰਵੇ ਸੰਬੰਧੀ ਸਿਖਲਾਈ ਅੱਜ ਤੋਂ ਸ਼ੁਰੂ ਹੋਈ।ਇਸ ਬਾਰੇ ਜ਼ਿਲ੍ਹਾ ਸਿੱਖਿਆ ਅਫ਼ਸਰ(ਐ.ਸਿ)ਰਾਮਪਾਲ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਜਲੰਧਰ ਦੇ 17 ਬਲਾਕਾਂ ਵਿੱਚ 2 ਰੋਜ਼ਾ ਟ੍ਰੇਨਿੰਗ ਸ਼ੁਰੂ ਹੋ ਗਈ ਹੈ।ਜਿਸ ਦੇ ਪਹਿਲੇ ਦਿਨ ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਧਿਆਪਕਾਂ ਨੂੰ ਵਧੇਰੇ ਮਿਹਨਤ, ਲਗਨ ਅਤੇ ਦ੍ਰਿੜਤਾ ਨਾਲ ਆਪਣੀ ਜਿੰਮੇਵਾਰੀ ਨਿਬਾਉਣ ਲਈ ਪ੍ਰੇਰਿਤ ਕੀਤਾ। ਪੜ੍ਹੋ ਪੰਜਾਬ ਪੜਾਓ ਪੰਜਾਬ ਦੇ ਕੋਆਰਡੀਨੇਟਰ ਵਰਿੰਦਰ ਵੀਰ ਸਿੰਘ,ਸਹਾਇਕ ਕੋਆਰਡੀਨੇਟਰ ਪ੍ਰਦੀਪ ਪ੍ਰਿਤ ਪਾਲ ਸਿੰਘ,ਪੰਕਜ ਸ਼ਰਮਾ ਵੱਲੋਂ ਵੱਖ ਵੱਖ ਬਲਾਕਾਂ ਵਿੱਚ ਚੱਲ ਰਹੀ ਟ੍ਰੇਨਿੰਗ ਦਾ ਦੌਰਾ ਕੀਤਾ ਗਿਆ ਅਤੇ ਅਧਿਆਪਕਾਂ ਦੀ ਹੌਸਲਾ ਅਫ਼ਜਾਈ ਕੀਤੀ ਗਈ।

LEAVE A REPLY