ਬਲਾਕ ਪ੍ਰਾਇਮਰੀ ਪੱਧਰ ਤੇ ਚੱਲ ਰਹੇ ਨੈਸ਼ਨਲ ਅਚੀਵਮੈਂਟ ਸਰਵੇਖਣ 2021 ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ(ਐ.ਸਿ) ਰਾਮਪਾਲ ਸਿੰਘ ਵੱਲੋਂ ਟ੍ਰੇਨਿੰਗ ਸੈਂਟਰਾਂ ਦਾ ਪ੍ਰੇਰਨਾ ਦਾਇਕ ਦੌਰਾ

0
197

ਰਿਫਲੈਕਸ਼ਨ ਬਿਊਰੋ (ਜਲੰਧਰ 2 ਅਗਸਤ 2021):-  ਜ਼ਿਲ੍ਹਾ ਸਿੱਖਿਆ ਅਫ਼ਸਰ(ਐ.ਸਿ) ਰਾਮਪਾਲ ਸਿੰਘ ਵੱਲੋਂ ਬਲਾਕ ਪੱਧਰ ਤੇ ਚੱਲ ਰਹੀ ਨੈਸ਼ਨਲ ਅਚੀਵਮੈਂਟ ਸਰਵੇਖਣ 2021 ਦੇ ਤਹਿਤ ਚੱਲ ਰਹੀ ਟ੍ਰੇਨਿੰਗ ਦਾ ਪ੍ਰੇਰਨਾ ਦਾਇਕ ਦੌਰਾ ਕੀਤਾ ਗਿਆ।ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ PGI ਵਿੱਚ ਪੰਜਾਬ ਦੇ ਪਹਿਲੇ ਸਥਾਨ ਤੇ ਆਉਣ ਤੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਤੇ ਵਰਿੰਦਰ ਵੀਰ ਸਿੰਘ ਜ਼ਿਲ੍ਹਾ ਕੋਆਰਡੀਨੇਟਰ (ਪੜ੍ਹੋ ਪੰਜਾਬ ਪੜਾਓ ਪੰਜਾਬ) ਵੱਲੋਂ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਨੈਸ਼ਨਲ ਅਚੀਵਮੈਂਟ ਸਰਵੇਖਣ 2021 ਵਿੱਚ ਜ਼ਿਲ੍ਹਾ ਜਲੰਧਰ ਨੂੰ ਪੰਜਾਬ ਵਿੱਚ ਪਹਿਲੇ ਸਥਾਨ ਪ੍ਰਾਪਤ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ। ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਅੱਜ ਸਕੂਲ ਖੁੱਲਣ ਤੇ ਬੱਚਿਆਂ ਦਾ ਸਵਾਗਤ ਕੀਤਾ ਗਿਆ।ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਅਧਿਆਪਕਾਂ ਨੂੰ ਸਰਕਾਰ ਵੱਲੋਂ ਦਿੱਤੀਆਂ covid-19 ਦੀ ਹਦਾਇਤਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਤੇ ਸਹਾਇਕ ਕੋਆਰਡੀਨੇਟਰ (ਪੜ੍ਹੋ ਪੰਜਾਬ ਪੜਾਓ ਪੰਜਾਬ) ਪ੍ਰਦੀਪ ਪ੍ਰਿਤ ਪਾਲ ਸਿੰਘ ਜੀ ਵੀ ਮੌਜੂਦ ਸਨ।

 

  • Google+

 

LEAVE A REPLY