ਵਿਸ਼ੇਸ਼ ਅਧਿਆਪਕ (I.E.R.T.) ਦੀ ਮੁੱਖ ਮੰਤਰੀ ਦੇ ਨਾਂ ਵਿਸ਼ੇਸ਼ ਚਿੱਠੀ

0
66

ਮਾਨਯੋਗ ਮੁੱਖ ਮੰਤਰੀ ਜੀ,
ਪੰਜਾਬ ਸਰਕਾਰ,
ਪੰਜਾਬ।
ਵਿਸ਼ਾ: ਵਿਸ਼ੇਸ਼ ਅਧਿਆਪਕ (I.E.R.T.) ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਸਬੰਧੀ।
ਸ਼੍ਰੀ ਮਾਨ ਜੀ,
ਉਪਰੋਕਤ ਵਿਸ਼ੇ ਅਧੀਨ ਆਪ ਜੀ ਨੂੰ ਬੇਨਤੀ ਹੈ ਕਿ ਆਪ ਜੀ ਦੀ ਸਰਕਾਰ ਵੱਲੋਂ ਪੰਜਾਬ ਰਾਜ ਦੇ ਠੇਕੇ ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਗਿਆ ਸੀ ਜਿਸ ਤੇ ਆਪ ਜੀ ਦੀ ਸਰਕਾਰ ਵੱਲੋਂ ਸਰਵ ਸਿੱਖਿਆ ਅਭਿਆਨ ਅਥਾਰਟੀ ਪੰਜਾਬ ਅਤੇ ਰਮਸਅ ਅਧੀਨ 8886 ਆਮ ਅਧਿਆਪਕਾਂ (SSA/RMSA) ਨੂੰ ਸਿੱਖਿਆ ਵਿਭਾਗ ਪੰਜਾਬ ਵਿੱਚ ਰੈਗੂਲਰ ਕੀਤਾ ਗਿਆ ਸੀ। ਪਰ ਪੰਜਾਬ ਰਾਜ ਦੇ ਸਕੂਲਾਂ ਵਿੱਚ ਪੜ੍ਹ ਰਹੇ 70000 ਦਿਵਿਆਂਗ ਬੱਚਿਆਂ ਲਈ ਸਰਵ ਸਿੱਖਿਆ ਅਭਿਆਨ ਅਥਾਰਟੀ ਪੰਜਾਬ ਵਿੱਚ ਸਾਲ 2005 ਤੋਂ ਕੰਮ ਕਰ ਰਹੇ ਵਿਸ਼ੇਸ਼ ਅਧਿਆਪਕ (I.E.R.T.) ਨੂੰ ਹਾਲੇ ਤੱਕ ਸਿੱਖਿਆ ਵਿਭਾਗ ਵਿੱਚ ਰੈਗੂਲਰ ਨਹੀਂ ਕੀਤਾ ਗਿਆ। ਅਧਿਕਾਰੀਆਂ ਵੱਲੋਂ ਰੈਗੂਲਰ ਕਰਨ ਦੀ ਫਾਇਲ ਏ. ਜੀ. ਪੰਜਾਬ ਜੀ ਨੂੰ ਭੇਜਣ ਦੀ ਗੱਲ ਤਾਂ ਕੀਤੀ ਜਾਂਦੀ ਹੈ ਪਰ ਸਾਨੂੰ ਰੈਗੂਲਰ ਕਰਨ ਦਾ ਲਾਰਾ ਹੀ ਲਗਾਇਆ ਜਾ ਰਿਹਾ ਹੈ। ਇਸ ਲਈ ਪੰਜਾਬ ਸਰਕਾਰ ਨੂੰ ਬੇਨਤੀ ਹੈ ਕਿ ਵਿਸ਼ੇਸ਼ ਅਧਿਆਪਕ (I.E.R.T.) ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕੀਤਾ ਜਾਵੇ ਨਾ ਕਿ ਸੋਸਾਇਟੀ ਬਣਾ ਕੇ ਰੈਗੂਲਰ ਕੀਤਾ ਜਾਵੇ। ਇਸ ਕਰਕੇ ਸੂਬਾ ਪ੍ਰਧਾਨ ਅਤੇ ਪੰਜਾਬ ਦੇ ਵਿਸ਼ੇਸ਼ ਅਧਿਆਪਕ (I.E.R.T.) ਮਿਤੀ 26/08/2021 ਤੋਂ ਮੁੱਖ ਦਫਤਰ ਸਿੱਖਿਆ ਵਿਭਾਗ ਪੰਜਾਬ ਦੇ ਅੱਗੇ ਮਰਨ ਵਰਤ ਤੇ ਬੈਠਣਗੇ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਹੋਵੇਗੀ।

LEAVE A REPLY