ਭ੍ਰਿਸ਼ਟ ਅਧਿਕਾਰੀ ਬੋਰੀ ਬਿਸਤਰਾ ਬੰਨ੍ਹ ਕੇ ਰੱਖਣ : ਚੰਨੀ

0
181

  • Google+

ਚੰਡੀਗੜ੍ਹ, 27 ਸਤੰਬਰ,

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਅਫਸਰਾਂ ਨੂੰ ਸਖਤ ਹਦਾਇਤ ਕੀਤੀ ਕਿ ਭ੍ਰਿਸ਼ਟਾਚਾਰ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਪ੍ਰਬੰਧਕੀ ਸਕੱਤਰਾਂ ਨਾਲ ਵੀ ਮੁਲਾਕਾਤ ਕਰ ਰਹੇ ਸਨ।

ਇਸ ਮੌਕੇ ਉਨ੍ਹਾਂ ਕਿਹਾ ਕਿ ਮੈਂ ਨਰਮ ਜ਼ਰੂਰ ਹਾਂ ਪਰ ਕੁਤਾਹੀ ਕਰਨ ਵਾਲਿਆਂ ਲਈ ਸਖ਼ਤ ਵੀ ਹਾਂ। ਉਨ੍ਹਾਂ ਕਿਹਾ ਕਿ ਬੇਸ਼ੱਕ ਸਰਕਾਰ ਕੋਲ 4 ਮਹੀਨੇ ਦਾ ਸਮਾਂ ਹੈ, ਪਰ ਇਸ ਸਮੇਂ ਦੌਰਾਨ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਉਤੇ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸਭ ਨੂੰ ਨਿਆਂ ਮਿਲਣਾ ਚਾਹੀਦਾ ਹੈ, ਕਿਸੇ ਨਾਲ ਕੋਈ ਵਿਤਕਰਾ ਨਹੀਂ ਹੋਣਾ ਚਾਹੀਦਾ। ਇਸ ਸਮੇਂ ਉਨ੍ਹਾਂ ਸਾਰੇ ਸਕੱਤਰਾਂ ਨੂੰ ਇਹ ਵੀ ਹਦਾਇਕ ਕੀਤੀ ਕਿ ਉਹ ਆਪਣੇ ਵਿਭਾਗਾਂ ਦੇ 100 ਦਿਨ ਦਾ ਰੋਡਮੈਪ ਤਿਆਰ ਕਰਕੇ ਮੁੱਖ ਸਕੱਤਰ ਨੂੰ ਭੇਜਣ।

LEAVE A REPLY