11 ਡੀ ਏ ਮੁਲਾਜ਼ਮ ਜਥੇਬੰਦੀਆ ਦੇ ਸੰਘਰਸ਼ ਦੀ ਜਿੱਤ:ਅਮਨਦੀਪ ਸਰਮਾ ਸੂਬਾ ਪ੍ਰਧਾਨ ਪੰਜਾਬ।

0
244

11 ਡੀ ਏ ਮੁਲਾਜ਼ਮ ਜਥੇਬੰਦੀਆ ਦੇ ਸੰਘਰਸ਼ ਦੀ ਜਿੱਤ:ਅਮਨਦੀਪ ਸਰਮਾ ਸੂਬਾ ਪ੍ਰਧਾਨ ਪੰਜਾਬ।
3%ਡੀ ਏ ਅਤੇ ਬਾਕੀ ਮਸਲਿਆਂ ਦੇ ਹੱਲ ਲਈ ਸੰਘਰਸ਼ ਜਾਰੀ:ਰਕੇਸ ਬਰੇਟਾ।
2364,6635 ਅਤੇ 8393 ਅਧਿਆਪਕਾਂ ਦੀ ਭਰਤੀ ਹੋਵੇ ਜਲਦੀ:ਦੁਆਬੀਆ।
ਕੱਚੇ ਅਧਿਆਪਕਾਂ ਨੂੰ ਪੱਕਾ ਕਰੇ ਸਰਕਾਰ :ਜੋਗਿੰਦਰ ਸਿੰਘ ਲਾਲੀ
ਬਿਊਰੋ:- ਪਿਛਲੇ ਲੰਮੇ ਸਮੇਂ ਤੋਂ ਰੁਕੇ ਪਏ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਨੂੰ ਅਖ਼ੀਰ ਪੰਜਾਬ ਸਰਕਾਰ ਨੇ ਲਾਗੂ ਕਰ ਦਿੱਤਾ ਹੈ ।ਇਸ ਸਬੰਧੀ ਪ੍ਰਤੀਕਰਮ ਦਿੰਦਿਆਂ ਮੁੱਖ ਅਧਿਆਪਕ ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਨੇ ਬੋਲਦਿਆਂ ਕਿਹਾ ਕਿ ਇਹ ਅੱਜ ਸਮੁੱਚੇ ਪੰਜਾਬ ਦੇ ਮੁਲਾਜ਼ਮਾਂ ਦੇ ਸੰਘਰਸ਼ ਦੀ ਪਹਿਲੀ ਜਿੱਤ ਹੈ। ਉਨ੍ਹਾਂ ਕਿਹਾ ਕਿ ਰਹਿੰਦਾ ਡੀ ਏ ਅਤੇ ਬਾਕੀ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਸੰਘਰਸ਼ ਜਾਰੀ ਰਹੇਗਾ।ਅੱਜ ਜਥੇਬੰਦੀ ਪੰਜਾਬ ਦੇ ਸੂਬਾ ਜੁਆਇੰਟ ਸਕੱਤਰ ਰਾਕੇਸ਼ ਕੁਮਾਰ ਬਰੇਟਾ ਨੇ ਕਿਹਾ ਕਿ ਪੰਜਾਬ ਖ਼ੁਸ਼ਹਾਲ ਸੂਬਾ ਹੈ ਪਿਛਲੇ ਲੰਮੇ ਸਮੇਂ ਤੋਂ ਡੀ ਏ ਮੁਲਾਜ਼ਮਾਂ ਦੀ ਪਹਿਲੀ ਮੰਗ ਸੀ । ਉਹਨਾਂ ਕਿਹਾ ਕਿ ਮਹਿੰਗਾਈ ਦਿਨ ਪ੍ਰਤੀ ਦਿਨ ਵਧ ਰਹੀ ਹੈ ਪ੍ਰੰਤੂ ਸਰਕਾਰ ਮਹਿੰਗਾਈ ਭੱਤਾ ਦੇਣ ਤੋਂ ਮੁੱਕਰ ਰਹੀ ਸੀ ।ਉਨ੍ਹਾਂ ਕਿਹਾ ਕਿ ਅੱਜ ਸਰ੍ਹੋਂ ਦੇ ਤੇਲ ਤੋਂ ਲੈ ਕੇ ਰਸੋਈ ਦੀਆਂ ਹਰੇਕ ਵਸਤੂਆਂ ਦੀਆਂ ਕੀਮਤਾਂ ਦੇ ਭਾਅ ਅਸਮਾਨੀ ਚੜ੍ਹੇ ਹਨ ਪੈਟਰੋਲ ,ਡੀਜ਼ਲ ਨੇ ਤਾਂ ਹਰੇਕ ਦੀ ਕਮਰ ਤੋੜ ਕੇ ਰੱ ਇਕਖ ਦਿੱਤੀ ਹੈ ।ਇਸ ਸਮੇਂ ਸਰਕਾਰਾਂ ਨੂੰ ਚਾਹੀਦਾ ਹੈ ਕਿ ਮਹਿੰਗਾਈ ਦੇ ਨਾਲ ਨਾਲ ਮਹਿੰਗਾਈ ਦੀਆਂ ਕਿਸ਼ਤਾਂ ਵੀ ਜਾਰੀ ਕੀਤੀਆਂ ਜਾਣਾ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦਾ ਬਾਕੀ ਰਹਿੰਦਾ ਡੀ ਏ 3%ਵੀ ਜਲਦੀ ਜਾਰੀ ਕੀਤਾ ਜਾਵੇ ਅਤੇ ਸਰਕਾਰੀ ਸਕੂਲਾਂ ਵਿੱਚ ਖਾਲੀ ਪਈਆਂ ਪਾਰਟ- ਟਾਈਮ ਸਵੀਪਰਾਂ ਦੀਆਂ ਪੋਸਟਾਂ ਤੁਰੰਤ ਭਰੀਆਂ ਜਾਣ।
ਜੱਥੇਬੰਦੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਤਿੰਦਰ ਸਿੰਘ ਇਨ ਦੁਆਬੀਆਂ ਨੇ ਕਿਹਾ ਕਿ ਪ੍ਰਾਇਮਰੀ ਅਧਿਆਪਕਾਂ ਦੀਆਂ ਤਰੱਕੀਆਂ ਪਰਖ -ਕਾਲ, ਕੱਚੇ ਅਧਿਆਪਕਾਂ ਨੂੰ ਪੱਕਾ ਕਰਨਾ ਅਤੇ ਹੋਰ ਵਿਭਾਗੀ ਮੰਗਾਂ ਵੀ ਸਰਕਾਰ ਨੂੰ ਤੁਰੰਤ ਮੰਨ ਕੇ ਪੂਰੀਆ ਕਰਨੀਆ ਚਾਹੀਦੀਆਂ ਹਨ।ਉਨ੍ਹਾਂ ਪ੍ਰਾਇਮਰੀ ਅਧਿਆਪਕਾਂ ਦੀਆਂ ਭਰਤੀਆਂ ਸਬੰਧੀ ਕਿਹਾ ਕਿ ਇਹ ਭਰਤੀਆਂ ਤੁਰੰਤ ਪੂਰੀਆਂ ਕੀਤੀਆਂ ਜਾਣ ਤਾਂ ਜੋ ਪ੍ਰਾਇਮਰੀ ਸਕੂਲਾਂ ਵਿੱਚ ਅਧਿਆਪਕ ਭਰਤੀ ਹੋ ਸਕਣ।

LEAVE A REPLY