ਪੰਜਾਬ ਸਰਕਾਰ ਨੇ ਪੈਟਰੋਲ 10 ਤੇ ਡੀਜ਼ਲ 5 ਰੁਪਏ ਸਸਤਾ ਕੀਤਾ

0
274

  • Google+

ਚੰਡੀਗੜ੍ਹ, 7 ਨਵੰਬਰ,

ਪੰਜਾਬ ਮੰਤਰੀ ਮੰਡਲ ਦੀ ਅੱਜ ਇਕ ਅਹਿਮ ਮੀਟਿੰਗ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਸਿਵਲ ਸਕੱਤਰੇਤ ਵਿਖੇ ਹੋਈ। ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਲਏ ਗਏ ਫੈਸਲਿਆਂ ਸਬੰਧੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਪੰਜਾਬ ਦੇ ਲੋਕਾਂ ਲਈ ਇਹ ਵੱਡੀ ਖੁਸ਼ਖਬਰੀ ਹੈ ਕਿ ਪੈਟਰੋਲ ਅਤੇ ਡੀਜ਼ਲ ਦੇ ਰੇਟ ਵਿੱਚ ਰਆਇਤ ਦਿੱਤੀ ਜਾਂਦੀ ਹੈ। ਪੰਜਾਬ ਸਰਕਾਰ ਨੇ ਅੱਜ ਵੱਡਾ ਫੈਸਲਾ ਕੀਤਾ ਕਿ ਅੱਜ ਦੀ ਰਾਤ ਤੋਂ ਪੈਟਰੋਲ ਦੀ ਕੀਮਤ 10 ਰੁਪਏ ਅਤੇ ਡੀਜ਼ਲ ਦੀ ਕੀਮਤ ਵਿੱਚ 5 ਰੁਪਏ ਘੱਟ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਜਦੋਂ ਤੋਂ ਭਾਜਪਾ ਦੀ ਸਰਕਾਰ ਸੱਤਾ ਵਿੱਚ ਆਈ ਹੈ ਉਦੋਂ ਤੋਂ ਵੱਡੀ ਪੱਧਰ ਉਤੇ ਪੈਟਰੋਲ ਅਤੇ ਡੀਜ਼ਲ ਦੇ ਰੇਟ ਵਧੇ ਹਨ। ਭਾਜਪਾ ਦੇ ਰਾਜ ਵਿੱਚ ਵੱਡੀ ਪੱਧਰ ਉਤੇ ਲੋਕਾਂ ਦੀ ਲੁੱਟ ਕੀਤੀ ਗਈ ਹੈ। ਭਾਜਪਾ ਸਰਕਾਰ ਦਾ ਕੀਮਤਾਂ ‘ਤੇ ਕੋਈ ਕੰਟਰੋਲ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਪਹਿਲਾਂ ਰੇਟ 30-30 ਰੁਪਏ ਵਧਾ ਦਿੱਤੇ ਗਏ, ਹੁਣ ਭਾਜਪਾ ਕੁਝ ਰੁਪਏ ਘਟਾਕੇ ਫੋਕੀ ਵਾਹ ਵਾਹ ਖੱਟ ਰਹੀ ਹੈ।

LEAVE A REPLY