ਪ੍ਰਾਇਮਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਭਰਤੀ ਕਰਨ ਦੀ ਮੰਗ :ਅਮਨਦੀਪ ਸ਼ਰਮਾ ਸੂਬਾ ਪ੍ਰਧਾਨ ਪੰਜਾਬ

0
282

 

ਪ੍ਰਾਇਮਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਭਰਤੀ ਕਰਨ ਦੀ ਮੰਗ :ਅਮਨਦੀਪ ਸ਼ਰਮਾ ਸੂਬਾ ਪ੍ਰਧਾਨ ਪੰਜਾਬ
ਪਿਛਲੇ ਪੰਜ ਸਾਲ ਤੋਂ ਨਹੀਂ ਹੋਈਆਂ ਅਧਿਆਪਕਾਂ ਦੀਆਂ ਪ੍ਰਾਇਮਰੀ ਕਾਡਰ ਵਿੱਚ ਭਰਤੀਆਂ: ਭਗਵੰਤ ਭਟੇਜਾ।
ਭਰਤੀ ਨਾ ਹੋਣ ਕਾਰਣ ਨਹੀਂ ਰਲੀਵ ਹੋ ਸਕੇ ਬਦਲੀ ਵਾਲੇ ਅਧਿਆਪਕ :ਜਸਨ ਕੁਲਾਣਾ
2364 ਅਧਿਆਪਕਾਂ ਦੀ ਪ੍ਰਾਇਮਰੀ ਕਾਡਰ ਵਿੱਚ ਭਰਤੀ ਪਿਛਲੇ ਦੋ ਸਾਲ ਤੋਂ ਚੱਲ ਰਹੀ ਸੀ ਜਿਸ ਨੂੰ ਮਾਣਯੋਗ ਨਿਆਂਪਾਲਿਕਾ ਵੱਲੋਂ ਰੱਦ ਕਰ ਦਿੱਤਾ ਗਿਆ ਹੈ ਇਸ ਤੋਂ ਬਾਅਦ ਵਾਲੀਆਂ ਭਰਤੀਆਂ ਵੀ ਮਾਣਯੋਗ ਨਿਆਂਪਾਲਿਕਾ ਕੋਲ ਵਿਚਾਰ ਅਧੀਨ ਹਨ। ਮੁੱਖ ਅਧਿਆਪਕ ਅਤੇ ਕੇਂਦਰ ਮੁੱਖ ਅਧਿਆਪਕ ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਭਰਤੀਆਂ ਦਾ ਭਰਤੀ ਪ੍ਰੋਸੀਜ਼ਰ ਬਿਲਕੁਲ ਦਰੁਸਤ ਕਰਕੇ ਤੁਰੰਤ ਭਰਤੀਆਂ ਪ੍ਰਾਇਮਰੀ ਸਕੂਲਾਂ ਵਿੱਚ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲ ਤੋਂ ਪੰਜਾਬ ਦੇ ਕਿਸੇ ਵੀ ਸਕੂਲ ਵਿੱਚ ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਨਹੀਂ ਹੋਈ ਅਤੇ ਨਾ ਹੀ ਕੋਈ ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਹੋ ਸਕੀ ਹੈ ।ਉਨ੍ਹਾਂ ਕਿਹਾ ਕਿ ਤੁਰੰਤ ਪ੍ਰੀ ਪ੍ਰਾਇਮਰੀ ਅਤੇ ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਕੀਤੀ ਜਾਵੇ।ਜਥੇਬੰਦੀ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਭਗਵੰਤ ਭਟੇਜਾ ਨੇ ਕਿਹਾ ਕਿ ਬਾਰਡਰ ਏਰੀਆ ਵਿੱਚ ਅਧਿਆਪਕਾਂ ਦੀ ਵੱਡੀ ਘਾਟ ਪਾਈ ਜਾ ਰਹੀ ਹੈ ਅਤੇ ਬਾਰਡਰ ਏਰੀਏ ਦੀ ਭਰਤੀ ਕੈਂਸਲ ਹੋਣ ਨਾਲ ਇਨ੍ਹਾਂ ਜ਼ਿਲ੍ਹਿਆਂ ਵਿਚ ਹੋਰ ਵੀ ਗੰਭੀਰ ਸਮੱਸਿਆ ਸਾਹਮਣੇ ਆਵੇਗੀ ਉਨ੍ਹਾਂ ਕਿਹਾ ਕਿ ਤੁਰੰਤ ਬਾਰਡਰ ਏਰੀਏ ਦੀ ਭਰਤੀ ਨੂੰ ਪੂਰਾ ਕੀਤਾ ਜਾਵੇ।       ਸਕੂਲਾਂ ਵਿੱਚ ਅਧਿਆਪਕਾਂ ਦੀ ਭਰਤੀ ਕਰਨ ਦੀ ਮੰਗ :ਅਮਨਦੀਪ ਸ਼ਰਮਾ ਸੂਬਾ ਪ੍ਰਧਾਨ ਪੰਜਾਬ
ਪਿਛਲੇ ਪੰਜ ਸਾਲ ਤੋਂ ਨਹੀਂ ਹੋਈਆਂ ਅਧਿਆਪਕਾਂ ਦੀਆਂ ਪ੍ਰਾਇਮਰੀ ਕਾਡਰ ਵਿੱਚ ਭਰਤੀਆਂ: ਭਗਵੰਤ ਭਟੇਜਾ।
ਭਰਤੀ ਨਾ ਹੋਣ ਕਾਰਣ ਨਹੀਂ ਰਲੀਵ ਹੋ ਸਕੇ ਬਦਲੀ ਵਾਲੇ ਅਧਿਆਪਕ :ਜਸਨ ਕੁਲਾਣਾ
2364 ਅਧਿਆਪਕਾਂ ਦੀ ਪ੍ਰਾਇਮਰੀ ਕਾਡਰ ਵਿੱਚ ਭਰਤੀ ਪਿਛਲੇ ਦੋ ਸਾਲ ਤੋਂ ਚੱਲ ਰਹੀ ਸੀ ਜਿਸ ਨੂੰ ਮਾਣਯੋਗ ਨਿਆਂਪਾਲਿਕਾ ਵੱਲੋਂ ਰੱਦ ਕਰ ਦਿੱਤਾ ਗਿਆ ਹੈ ਇਸ ਤੋਂ ਬਾਅਦ ਵਾਲੀਆਂ ਭਰਤੀਆਂ ਵੀ ਮਾਣਯੋਗ ਨਿਆਂਪਾਲਿਕਾ ਕੋਲ ਵਿਚਾਰ ਅਧੀਨ ਹਨ। ਮੁੱਖ ਅਧਿਆਪਕ ਅਤੇ ਕੇਂਦਰ ਮੁੱਖ ਅਧਿਆਪਕ ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਭਰਤੀਆਂ ਦਾ ਭਰਤੀ ਪ੍ਰੋਸੀਜ਼ਰ ਬਿਲਕੁਲ ਦਰੁਸਤ ਕਰਕੇ ਤੁਰੰਤ ਭਰਤੀਆਂ ਪ੍ਰਾਇਮਰੀ ਸਕੂਲਾਂ ਵਿੱਚ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲ ਤੋਂ ਪੰਜਾਬ ਦੇ ਕਿਸੇ ਵੀ ਸਕੂਲ ਵਿੱਚ ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਨਹੀਂ ਹੋਈ ਅਤੇ ਨਾ ਹੀ ਕੋਈ ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਹੋ ਸਕੀ ਹੈ ।ਉਨ੍ਹਾਂ ਕਿਹਾ ਕਿ ਤੁਰੰਤ ਪ੍ਰੀ ਪ੍ਰਾਇਮਰੀ ਅਤੇ ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਕੀਤੀ ਜਾਵੇ।ਜਥੇਬੰਦੀ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਭਗਵੰਤ ਭਟੇਜਾ ਨੇ ਕਿਹਾ ਕਿ ਬਾਰਡਰ ਏਰੀਆ ਵਿੱਚ ਅਧਿਆਪਕਾਂ ਦੀ ਵੱਡੀ ਘਾਟ ਪਾਈ ਜਾ ਰਹੀ ਹੈ ਅਤੇ ਬਾਰਡਰ ਏਰੀਏ ਦੀ ਭਰਤੀ ਕੈਂਸਲ ਹੋਣ ਨਾਲ ਇਨ੍ਹਾਂ ਜ਼ਿਲ੍ਹਿਆਂ ਵਿਚ ਹੋਰ ਵੀ ਗੰਭੀਰ ਸਮੱਸਿਆ ਸਾਹਮਣੇ ਆਵੇਗੀ ਉਨ੍ਹਾਂ ਕਿਹਾ ਕਿ ਤੁਰੰਤ ਬਾਰਡਰ ਏਰੀਏ ਦੀ ਭਰਤੀ ਨੂੰ ਪੂਰਾ ਕੀਤਾ ਜਾਵੇ।

LEAVE A REPLY