ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਮੰਗ: ਜੋਗਿੰਦਰ ਸਿੰਘ ਸਟੇਟ ਐਵਾਰਡੀ

0
192
  • ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਮੰਗ: ਜੋਗਿੰਦਰ ਸਿੰਘ ਸਟੇਟ ਐਵਾਰਡੀ
    ਪਿਛਲੇ ਲੰਮੇ ਸਮੇਂ ਤੋਂ ਸਰਕਾਰੀ ਸਕੂਲਾਂ ਵਿੱਚ ਕੰਮ ਕਰ ਰਹੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਮੰਗ ਦੇ ਸਬੰਧ ਵਿੱਚ ਅੱਜ ਟਾਹਲੀਆਂ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਮੁੱਖ ਅਧਿਆਪਕ ਜਥੇਬੰਦੀ ਪੰਜਾਬ ਦੀ ਸਟੇਟ ਕਮੇਟੀ ਮੈਂਬਰ ਜੋਗਿੰਦਰ ਸਿੰਘ ਲਾਲੀ ਨੇ ਕਿਹਾ ਕਿ ਸਰਕਾਰ ਤੁਰੰਤ ਕੱਚੇ ਅਧਿਆਪਕਾਂ ਨੂੰ ਪੱਕਾ ਕਰੇ ।ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਨੇ ਕਿਹਾ ਕਿ ਕੱਚੇ ਅਧਿਆਪਕਾਂ ਨੇ ਜ਼ਿੰਦਗੀ ਦਾ ਇਕ ਯੂਨੀਕ ਪੀਰੀਅਡ ਸਰਕਾਰੀ ਸਕੂਲਾਂ ਦੇ ਲੇਖੇ ਲਾਇਆ ਹੈ । ਸਰਕਾਰ ਨੂੰ ਚਾਹੀਦਾ ਹੈ ਕਿ ਪੰਜਾਬ ਭਰ ਦੇ ਕੱਚੇ ਅਧਿਆਪਕਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ ਤਾਂ ਜੋ ਇਨ੍ਹਾਂ ਦੇ ਘਰਾਂ ਦੇ ਚੁੱਲ੍ਹੇ ਵੀ ਚੱਲਦੇ ਹੋ ਸਕਣ ।ਇਸ ਸਮੇਂ ਬਾਬਾ ਬੋਹਾ,ਬੇਅੰਤ ਕੌਰ,ਅਮਰਜੀਤ ਕੌਰ ,ਕਾਲਾ ਸਿੰਘ ਆਦਿ ਹਾਜਰ ਸਨ।

LEAVE A REPLY