ਸਰਕਾਰੀ ਪ੍ਰਾਇਮਰੀ ਸਕੂਲ ਮੋਫਰ ਵਿਖੇ ਪੰਜਾਬੀ ਭਾਸ਼ਾ ਨੂੰ ਸਮਰਪਿਤ ਕਰਵਾਏ ਬੱਚਿਆਂ ਦੇ ਮੁਕਾਬਲੇ:ਅਮਨਦੀਪ ਸਰਮਾ

0
231

  • Google+
  • Google+
ਪ੍ਰਾਇਮਰੀ ਸਕੂਲ ਮੋਫਰ ਵਿਖੇ ਪੰਜਾਬੀ ਭਾਸ਼ਾ ਨੂੰ ਸਮਰਪਿਤ ਕਰਵਾਏ ਬੱਚਿਆਂ ਦੇ ਮੁਕਾਬਲੇ:ਅਮਨਦੀਪ ਸਰਮਾ
ਆਮ ਗਿਆਨ ਮੁਕਾਬਲੇ ਵਿੱਚੋਂ ਰੱਜੀ ਕੌਰ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ
ਪੰਜਾਬੀ ਭਾਸ਼ਾ ਨੂੰ ਸਮਰਪਿਤ ਸਕੂਲ ਪੱਧਰ ਤੇ ਅੱਜ ਵਿਦਿਆਰਥੀਆਂ ਦੇ ਵੱਖ ਵੱਖ ਮੁਕਾਬਲੇ ਕਰਵਾਏ ਗਏ ਅੱਜ ਇਸ ਵਿੱਚ ਆਮ ਗਿਆਨ ਦੇ ਮੁਕਾਬਲਿਆਂ ਵਿਚੋਂ ਰੱਜ਼ੀ ਕੌਰ ਕਲਾਸ ਪੰਜਵੀਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਹੀ ਬੱਚਿਆਂ ਦੇ ਚਿੱਤਰਕਲਾ ,ਬੋਲ ਲਿਖਤ ,ਕਵਿਤਾ, ਭਾਸ਼ਣ ਸੁੰਦਰ ਲਿਖਾਈ ਆਦਿ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿੱਚ ਬੱਚਿਆਂ ਵਿੱਚ ਵਧੀਆ ਉਤਸਾਹ ਪਾਇਆ ਗਿਆ।ਸਕੂਲ ਮੁਖੀ ਅਮਨਦੀਪ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੇ ਜੇਤੂ ਬੱਚੇ ਸੈਂਟਰ ਪੱਧਰੀ ਮੁਕਾਬਲਿਆਂ ਅਤੇ ਸੈਂਟਰ ਪੱਧਰੀ ਮੁਕਾਬਲੇ ਦੇ ਜੇਤੂ ਬੱਚੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ ਜਿਸ ਨਾਲ ਬੱਚਿਆਂ ਵਿਚ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ।ਮੁਕਾਬਲਿਆਂ ਦੀ ਇੰਚਾਰਜ ਮੈਡਮ ਨਵਦੀਪ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੁਕਾਬਲਿਆਂ ਪ੍ਰਤੀ ਬੱਚਿਆਂ ਵਿੱਚ ਬਹੁਤ ਉਤਸ਼ਾਹ ਦੇਖਿਆ ਗਿਆ ਅਤੇ ਬੱਚਿਆਂ ਨੇ ਬੜੇ ਵਧੀਆ ਢੰਗ ਨਾਲ ਸਾਰੇ ਮੁਕਾਬਲਿਆਂ ਵਿੱਚ ਭਾਗ ਲਿਆ।

LEAVE A REPLY