ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਂਦੇ ਕੰਪਿਊਟਰ ਅਧਿਆਪਕ ਪੰਜਾਬ ਅਤੇ ਚੰਡੀਗੜ੍ਹ ਪੁਲਿਸ ਨੇ ਭਿਉਂ ਭਿਉਂ ਕੁੱਟੇ

0
147

  • Google+

ਮੋਹਾਲੀ: 25 ਨਵੰਬਰ (ਬਿਓਰੋ)

ਸਿੱਖਿਆ ਵਿਭਾਗ ਵਿੱਚ ਮਰਜ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾ ਰਹੇ ਕੰਪਿਊਟਰ ਅਧਿਆਪਕਾਂ ਨੂੰ ਚੰਡੀਗੜ੍ਹ ਤੇ ਪੰਜਾਬ ਪੁਲਿਸ ਨੇ ਬੁਰੀ ਤਰ੍ਹਾਂ ਕੁੱਟਿਆ। ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਵਿੱਚ ਕਈ ਅਧਿਆਪਕ ਜਖਮੀ ਹੋ ਗਏ ਜਿੰਨਾਂ ਨੂੰ ਹਸਪਤਾਲ ਭਰਤੀ ਕਰਾਉਣਾ ਪਿਆ। ਪੁਲਿਸ ਵੱਲੋਂ ਕੀਤੇ ਜਾ ਰਹੇ ਲਾਠੀਚਾਰਜ ਵਿੱਚ ਵੀ ਅਧਿਆਪਕ ਅੱਗੇ ਵੱਧਣ ਦੀ ਕੋਸ਼ਿਸ਼ ਕਰਦੇ ਰਹੇ। ਪੁਲਿਸ ਦੇ ਕਈ ਵਟਰ ਕੈਨਲ ਖਾਲੀ ਹੋ ਗਏ ਪ੍ਰੰਤੂ ਭਵਿੱਖ ਦੀ ਚਿੰਤਾ ਨੂੰ ਲੈ ਕੇ ਪੁਲਿਸ ਦੇ ਡੰਡਿਆਂ ਦੀ ਪ੍ਰਵਾਹ ਨਾ ਕਰਦੇ ਹੋਏ ਕੰਪਿਊਟਰ ਅਧਿਆਪਕ ਅੱਗੇ ਵਧਣ ਦੀ ਕੋਸ਼ਿਸ਼ ਕਰਦੇ ਰਹੇ।

ਕੰਪਿਊਟਰ ਅਧਿਆਪਕ ਪਿਛਲੇ ਲੰਬੇ ਸਮੇਂ ਤੋਂ ਸਿ਼ਖਿਆ ਵਿਭਾਗ ਵਿੱਚ ਸ਼ਾਮਲ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਸੂਬਾ ਸਰਕਾਰ ਅਤੇ ਅਫਸਰਸ਼ਾਹੀ ਲਗਾਤਾਰ ਉਨ੍ਹਾਂ ਦੀਆਂ ਮੰਗਾਂ ਅਣਗੌਲਿਆਂ ਕੀਤਾ ਜਾ ਰਿਹਾ ਹੈ।

LEAVE A REPLY