ਮਾਸਟਰ ਕਾਡਰ ਦੀਆਂ ਤਰੱਕੀਆਂ ਕਾਰਨ ਅਧਿਆਪਕਾਂ ਵਿੱਚ ਭੰਬਲਭੂਸਾ: ਅਮਨਦੀਪ ਸ਼ਰਮਾ

0
282

ਮਾਸਟਰ ਕਾਡਰ ਦੀਆਂ ਤਰੱਕੀਆਂ ਕਾਰਨ ਅਧਿਆਪਕਾਂ ਵਿੱਚ ਭੰਬਲਭੂਸਾ: ਅਮਨਦੀਪ ਸ਼ਰਮਾ
ਸੀਨੀਅਰਤਾ ਸੂਚੀਆ ਦਰੁਸਤ ਕੀਤੀਆ ਜਾਣ:ਬੱਛੋਆਣਾ
ਪਿਛਲੇ ਲੰਮੇ ਸਮੇਂ ਤੋਂ ਪ੍ਰਾਇਮਰੀ ਤੋਂ ਵੱਖ-ਵੱਖ ਵਿਸ਼ਿਆਂ ਦੀਆਂ ਮਾਸਟਰ ਕਾਡਰ ਦੀਆਂ ਤਰੱਕੀਆਂ ਨੂੰ ਉਡੀਕ ਰਹੇ ਅਧਿਆਪਕਾਂ ਵਿੱਚ ਬੇਚੈਨੀ ਪਾਈ ਜਾ ਰਹੀ ਹੈ। ਮੁੱਖ ਅਧਿਆਪਕ ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਬਹੁਤੇ ਉਨ੍ਹਾਂ ਅਧਿਆਪਕਾਂ ਨੂੰ ਬੁਲਾਇਆ ਗਿਆ ਹੈ ਜਿਨ੍ਹਾਂ ਕੋਲ ਬੀ ਐੱਡ ਵਿੱਚ ਟੀਚਿੰਗ ਵਿਸ਼ਾ ਹੀ ਨਹੀਂ ਹੈ ਬਹੁਤੇ ਉਨ੍ਹਾਂ ਸਾਥੀਆਂ ਨੂੰ ਬੁਲਾਇਆ ਗਿਆ ਹੈ ਜਿਨ੍ਹਾਂ ਦੀ ਨਿਯੁਕਤੀ ਮਿਤੀ ਬਹੁਤ ਪਿੱਛੇ ਹੈ ਅਤੇ ਪਹਿਲਾਂ ਨਿਯੁਕਤ ਹੋਏ ਅਧਿਆਪਕਾਂ ਨੂੰ ਇਨ੍ਹਾਂ ਸੀਨੀਅਰਤਾ ਸੂਚੀਆਂ ਤੋਂ ਵਾਂਝਾ ਰੱਖਿਆ ਗਿਆ ਹੈ।
ਜਥੇਬੰਦੀ ਪੰਜਾਬ ਦੇ ਸੂਬਾ ਪ੍ਰਚਾਰ ਸਕੱਤਰ ਗੁਰਜੰਟ ਸਿੰਘ ਬੱਛੂਆਣਾ ਨੇ ਬੋਲਦਿਆਂ ਕਿਹਾ ਕਿ ਸਿੱਖਿਆ ਵਿਭਾਗ ਨੂੰ ਚਾਹੀਦਾ ਹੈ ਕਿ ਸਹੀ ਲਿਸਟਾਂ ਤੋਂ ਬਾਅਦ ਹੀ ਅਧਿਆਪਕਾਂ ਦੀਆਂ ਤਰੱਕੀਆਂ ਹੋਣ ਤਾਂ ਜੋ ਸੀਨੀਅਰ ਸਾਥੀਆਂ ਨੂੰ ਜਿਹੜੇ ਪਿਛਲੇ ਲੰਮੇ ਸਮੇਂ ਤੋਂ ਮਾਸਟਰ ਕਾਡਰ ਦੇ ਵੱਖ ਵੱਖ ਵਿਸ਼ਿਆਂ ਦੀ ਤਰੱਕੀ ਲਈ ਉਡੀਕ ਕਰ ਰਹੇ ਹਨ ਨੂੰ ਤਰੱਕੀਆਂ ਮਿਲ ਸਕਣ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਪ੍ਰਮੋਟ ਹੋਏ ਹੈੱਡ ਟੀਚਰ ,ਸੈਂਟਰ ਹੈੱਡ ਟੀਚਰਾਂ ਨੂੰ ਵੀ ਸੀਨੀਅਰਤਾ ਸੂਚੀਆਂ ਵਿੱਚ ਪਿੱਛੇ ਲਾਉਣਾ ਸ਼ਰ੍ਹੇਆਮ ਧੱਕਾ ਹੈ।

LEAVE A REPLY