ਸੁਪਰੀਮ ਕੋਰਟ ਵੱਲੋਂ ਕਰਨਾਟਕ ਦੇ ਹਿਜਾਬ ਵਿਵਾਦ ਵਿੱਚ ਦਖ਼ਲ ਦੇਣ ਤੋਂ ਇਨਕਾਰ

0
103

  • Google+

ਨਵੀਂ ਦਿੱਲੀ/ 11 ਫ਼ਰਵਰੀ/ ਪੰਜਾਬ ਰਿਫਲੈਕਸ਼ਨ ਬਿਊਰੋ:
ਸੁਪਰੀਮ ਕੋਰਟ ਨੇ ਕਰਨਾਟਕ ਦੇ ਹਿਜਾਬ ਵਿਵਾਦ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅੱਜ ਸ਼ੁੱਕਰਵਾਰ ਨੂੰ ਕਰਨਾਟਕ ਹਾਈ ਕੋਰਟ ਦੇ ਉਸ ਫੈਸਲੇ ਦੇ ਖਿਲਾਫ ਸੁਪਰੀਮ ਕੋਰਟ ‘ਚ ਅਪੀਲ ਕੀਤੀ ਗਈ ਸੀ, ਜਿਸ ‘ਚ ਹਾਈ ਕੋਰਟ ਨੇ ਸਕੂਲਾਂ ਅਤੇ ਕਾਲਜਾਂ ‘ਚ ਧਾਰਮਿਕ ਕੱਪੜੇ ਪਹਿਨਣ ‘ਤੇ ਪਾਬੰਦੀ ਲਗਾ ਦਿੱਤੀ ਸੀ। ਅਪੀਲ ਵਿੱਚ ਕਿਹਾ ਗਿਆ ਸੀ ਕਿ ਇਸ ਨਾਲ ਮੁਸਲਿਮ ਵਿਦਿਆਰਥਣਾਂ ਦੇ ਅਧਿਕਾਰਾਂ ਵਿੱਚ ਕਮੀ ਆਈ ਹੈ।

ਸੁਪਰੀਮ ਕੋਰਟ ਨੇ ਇਸ ਅਪੀਲ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਸਹੀ ਸਮਾਂ ਆਉਣ ‘ਤੇ ਉਹ ਇਸ ਮਾਮਲੇ ਦੀ ਜਾਂਚ ਕਰੇਗੀ।
ਕਰਨਾਟਕ ਹਾਈ ਕੋਰਟ ਦੇ ਅੰਤਰਿਮ ਹੁਕਮ ਨੂੰ ਮਸਜਿਦ ਮਦਾਰਿਸ ਅਤੇ ਡਾ ਜੇ ਹਾਲੀ ਫੈਡਰੇਸ਼ਨ ਆਫ ਵਕਫ ਇੰਸਟੀਚਿਊਸ਼ਨਜ਼ ਨੇ ਅਪੀਲ ਕੀਤੀ ਸੀ। ਵੀਰਵਾਰ ਨੂੰ ਹਾਈਕੋਰਟ ਨੇ ਇਸ ਮਾਮਲੇ ‘ਚ ਫੈਸਲਾ ਆਉਣ ਤੱਕ ਸਕੂਲਾਂ ਅਤੇ ਕਾਲਜਾਂ ‘ਚ ਧਾਰਮਿਕ ਪਹਿਰਾਵੇ ਪਹਿਨਣ ‘ਤੇ ਪਾਬੰਦੀ ਲਗਾ ਦਿੱਤੀ ਸੀ।

LEAVE A REPLY