PM ਨਰਿੰਦਰ ਮੋਦੀ 14 ਫ਼ਰਵਰੀ ਨੂੰ ਆਉਣਗੇ ਪੰਜਾਬ, ਕਰਨਗੇ ਚੋਣ ਰੈਲੀ

0
153

  • Google+

ਚੰਡੀਗੜ੍ਹ/11 ਫ਼ਰਵਰੀ/ਪੰਜਾਬ ਰਿਫਲੈਕਸ਼ਨ ਬਿਊਰੋ:
ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਫਰਵਰੀ ਨੂੰ ਪੰਜਾਬ ਆ ਰਹੇ ਹਨ। ਇੱਥੇ ਉਹ ਜਲੰਧਰ ਵਿੱਚ ਦੋਆਬਾ ਖੇਤਰ ਲਈ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਇਸ ਲਈ ਸਥਾਨ ਵੀ ਨਿਸ਼ਚਿਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਦੇ ਪੀਏਪੀ (ਪੰਜਾਬ ਆਰਮਡ ਪੁਲਿਸ ਗਰਾਊਂਡ) ਗਰਾਊਂਡ ਵਿੱਚ ਰੈਲੀ ਕਰਨਗੇ। ਇਸ ਦੇ ਲਈ ਪ੍ਰਸ਼ਾਸਨ ਨੇ ਸਾਰੇ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ।ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਅਤੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਰੈਲੀ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਲੋੜੀਂਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਸਬੰਧਤ ਅਥਾਰਟੀ ਨੂੰ ਸਮੇਂ ਸਿਰ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਹਦਾਇਤ ਕੀਤੀ ਕਿ ਸੁਰੱਖਿਆ ਪੱਖੋਂ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਨਾ ਵਰਤੀ ਜਾਵੇ।

LEAVE A REPLY