ਚੰਡਗੀੜ੍ਹ, 12 ਫਰਵਰੀ, ਬਿਓਰੋ :
ਮਨੁੱਖੀ ਅਧਿਕਾਰਾਂ ਦੀ ਲੜਾਈ ਲੜਨ ਵਾਲੇ ਜਸਟਿਸ ਅਜੀਤ ਸਿੰਘ ਬੈਂਸ ਦਾ 99 ਸਾਲ ਦੀ ਉਮਰ ਵਿੱਚ ਬੀਤੇ ਰਾਤ ਦੇਹਾਂਤ ਹੋ ਗਿਆ। ਹਾਈਕੋਰਟ ਦੇ ਸੀਨੀਅਰ ਐਡਵੋਕੇਟ ਆਰ ਐਸ ਬੈਂਸ ਦੇ ਪਿਤਾ ਜਸਟਿਸ ਅਜੀਤ ਸਿੰਘ ਵੱਲੋਂ ਲੜੀ ਗਈ ਮਨੁੱਖੀ ਅਧਿਕਾਰਾਂ ਦੀ ਲੜਾਈ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਹੈ। ਉਹਨਾਂ ਨੇ ਚੰਡੀਗੜ੍ਹ ਦੇ ਸੈਕਟਰ 3 ਸਥਿਤ ਆਪਣੀ ਰਿਹਾਇਸ਼ ’ਤੇ ਆਖਰੀ ਸਾਹ ਲਏ। 1985 ਵਿਚ ਸੇਵਾਮੁਕਤੀ ਤੋਂ ਤੁਰੰਤ ਬਾਅਦ ਉਹਨਾਂ ਨੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨਾਂ ਦੀ ਇਕ ਐਨਜੀਓ ਦੀ ਸਥਾਪਨਾ ਕੀਤੀ, ਜਿਸ ਨੇ ਬਾਅਦ ਵਿਚ ਪੰਜਾਬ ਵਿਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਪਰਦਾਫਾਸ਼ ਕਰਨ ਵਿਚ ਅਹਿਮ ਭੂਮਿਕਾ ਨਿਭਾਈ। ਜਸਟਿਸ ਅਜੀਤ ਸਿੰਘ ਬੈਂਸ ਆਖਰੀ ਸਮੇਂ ਤੱਕ ਐਨਜੀਓ ਨਾਲ ਜੁੜੇ ਰਹੇ।