ਜਲੰਧਰ ’ਚ 21.63 ਕਰੋੜ ਦੀ ਲਾਗਤ ਨਾਲ ਕਰਵਾਏ ਜਾਣਗੇ 48 ਹੜ੍ਹ ਰੋਕੂ ਕਾਰਜ : ਡਿਪਟੀ ਕਮਿਸ਼ਨਰ

    0
    142

    • Google+

    ਅਧਿਕਾਰੀਆਂ ਨੂੰ ਚੱਲ ਰਹੇ ਪ੍ਰਾਜੈਕਟਾਂ ਨੂੰ ਮਾਨਸੂਨ ਤੋਂ ਪਹਿਲਾਂ ਮੁਕੰਮਲ ਕਰਨ ਦੇ ਨਿਰਦੇਸ਼

    ਜਲੰਧਰ, 22 ਫਰਵਰੀ

    ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਦੱਸਿਆ ਕਿ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ 21.63 ਕਰੋੜ ਰੁਪਏ ਦੀ ਲਾਗਤ ਨਾਲ ਹੜ੍ਹ ਰੋਕੂ ਕਾਰਜ ਕੀਤੇ ਜਾਣਗੇ।

    • Google+

    ਮੁੱਖ ਸਕੱਤਰ ਅਨਿਰੁਧ ਤਿਵਾੜੀ ਦੀ ਪ੍ਰਧਾਨਗੀ ਹੇਠ ਹੋਈ ਵਰਚੁਅਲ ਸਮੀਖਿਆ ਮੀਟਿੰਗ ਵਿੱਚ ਭਾਗ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਡਰੇਨੇਜ ਸਿਸਟਮ ਦੀ ਸਫਾਈ ਤੋਂ ਇਲਾਵਾ ਸਤਲੁਜ ਦਰਿਆ ਦੇ ਨਾਲ ਲੱਗਦੇ ਹੜ੍ਹ ਸੰਭਾਵਿਤ ਖੇਤਰਾਂ ਨੂੰ ਹੋਰ ਮਜ਼ਬੂਤ ਕਰਨ ਲਈ ਪਹਿਲਾਂ ਹੀ ਵਿਸ਼ਾਲ ਕਵਾਇਦ ਸ਼ੁਰੂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਜ ‘ਤੇ 21.63 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਜਾਵੇਗੀ, ਜਿਸ ਵਿਚ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ 48 ਹੜ੍ਹ ਰੋਕੂ ਕਾਰਜ ਕੀਤੇ ਜਾਣੇ ਹਨ।

    ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਫਿਲੌਰ ਸਬ ਡਵੀਜ਼ਨ ਵਿੱਚ 11 ਕਰੋੜ ਰੁਪਏ ਦੀ ਲਾਗਤ ਨਾਲ ਕੁੱਲ 21 ਕਾਰਜ, ਸ਼ਾਹਕੋਟ ਵਿੱਚ 6.77 ਕਰੋੜ ਰੁਪਏ ਦੀ ਲਾਗਤ ਨਾਲ 16 ਕੰਮ, ਨਕੋਦਰ ਵਿੱਚ 2.35 ਕਰੋੜ ਦੀ ਲਾਗਤ ਨਾਲ ਚਾਰ ਅਤੇ ਜਲੰਧਰ-1 ਤੇ 2 ਵਿੱਚ 1.51 ਕਰੋੜ ਦੀ ਲਾਗਤ ਨਾਲ ਸੱਤ ਕੰਮ ਕੀਤੇ ਜਾਣੇ ਹਨ।

    • Google+

    ਇਸ ਦੌਰਾਨ ਘਨਸ਼ਿਆਮ ਥੋਰੀ ਨੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਇਨ੍ਹਾਂ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਮਾਨਸੂਨ ਖਾਸ ਕਰਕੇ ਸਤਲੁਜ ਦਰਿਆ ਵਿੱਚ ਪਾਣੀ ਦੇ ਭਾਰੀ ਵਹਾਅ ਦੌਰਾਨ ਕਿਸੇ ਵੀ ਤਰ੍ਹਾਂ ਦੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਿਆ ਜਾ ਸਕੇ । ਉਨ੍ਹਾਂ ਇਹ ਵੀ ਕਿਹਾ ਕਿ ਚੱਲ ਰਹੇ ਕੰਮਾਂ ਦੀ ਉਨ੍ਹਾਂ ਵੱਲੋਂ ਖੁਦ ਨਿਗਰਾਨੀ ਕੀਤੀ ਜਾਵੇਗੀ ਅਤੇ ਜੇਕਰ ਇਸ ਕੰਮ ਵਿੱਚ ਕੋਈ ਕੁਤਾਹੀ ਪਾਈ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਜੀਤ ਬੈਂਸ, ਜ਼ਿਲ੍ਹਾ ਮਾਲ ਅਫ਼ਸਰ ਜੀ.ਐਸ. ਬੈਨੀਪਾਲ ਆਦਿ ਮੌਜੂਦ ਸਨ।

    LEAVE A REPLY