ਕੇ.ਐਮ.ਵੀ. ਵਿਖੇ ਪੁਲਿਸ ਕਮਿਸ਼ਨਰੇਟ ਦੇ ਸਹਿਯੋਗ ਨਾਲ ਸਾਈਬਰ ਕ੍ਰਾਈਮ ਬਾਰੇ ਜਾਗਰੂਕ ਕਰਦਾ ਲੈਕਚਰ ਆਯੋਜਿਤ    

0
94

  • Google+
  • Google+

ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ ਜਲੰਧਰ ਦੇ ਸਟੂਡੈਂਟ ਵੈੱਲਫੇਅਰ ਵਿਭਾਗ ਦੁਆਰਾ ਪੁਲਿਸ ਕਮਿਸ਼ਨਰੇਟ, ਜਲੰਧਰ ਦੇ ਨਾਲ ਮਿਲ ਕੇ ਸਾਇਬਰ ਕਰਾਈਮ ਸਬੰਧੀ ਜਾਗਰੂਕਤਾ ਪੈਦਾ ਕਰਦੇ ਲੈਕਚਰ ਦਾ ਆਯੋਜਨ ਕਰਵਾਇਆ ਗਿਆ। ਇਸ ਲੈਕਚਰ ਦੇ ਵਿਚ ਪੁਲਿਸ ਕਮਿਸ਼ਨਰੇਟ ਵੱਲੋਂ ਸ੍ਰੀ ਗੁਰਬਿੰਦਰਜੀਤ ਸਿੰਘ ਅਤੇ ਮੈਡਮ ਸੰਦੀਪ ਬਿੰਦਰਾ ਨੇ ਸ਼ਿਰਕਤ ਕੀਤੀ। ਵਿਦਿਆਰਥਣਾਂ ਨੇ ਵਧ-ਚੜ੍ਹ ਕੇ ਇਸ ਲੈਕਚਰ ਵਿਚ ਭਾਗ ਲੈਂਦੇ ਹੋਏ ਸਬੰਧਤ ਵਿਸ਼ੇ ‘ਤੇ ਅਧਾਰਿਤ ਆਪਣੀਆਂ ਦੁਬਿਧਾਵਾਂ ਅਤੇ ਸ਼ੰਕਿਆਂ ਸਬੰਧੀ ਖੁੱਲ੍ਹ ਕੇ  ਸਰੋਤ ਬੁਲਾਰਿਆਂ ਨਾਲ ਗੱਲਬਾਤ ਕੀਤੀ। ਵਿਦਿਆਰਥਣਾਂ ਨੂੰ ਸਾਈਬਰ ਸਪੇਸ ਦੀ ਬਦਲਦੀ ਗਤੀਸ਼ੀਲਤਾ ਬਾਰੇ ਜਾਣੂ ਕਰਵਾਉਣ ਤੋਂ ਇਲਾਵਾ ਉਨ੍ਹਾਂ ਨੂੰ ਸਾਈਬਰ ਸੁਰੱਖਿਆ ਦੀ ਮਹੱਤਤਾ ਬਾਰੇ ਦੱਸਦੇ ਹੋਏ ਘਰਾਂ ਵਿੱਚ ਇਸ ਨੂੰ ਕਿਸ ਤਰ੍ਹਾਂ ਯਕੀਨੀ ਬਣਾਇਆ ਜਾ ਸਕਦਾ ਹੈ ਸਬੰਧੀ ਵੀ ਗੱਲ ਕੀਤੀ ਗਈ। ਇਸ ਦੇ ਨਾਲ ਹੀ ਸਰੋਤ ਬੁਲਾਰਿਆਂ ਵਲੋਂ ਵਿਦਿਆਰਥਣਾਂ ਨੂੰ ਸਾਈਬਰ ਹੈਕਰਜ਼ ਵੱਲੋਂ ਦਰਪੇਸ਼ ਚੁਣੌਤੀਆਂ ਅਤੇ ਖਤਰਿਆਂ ਦੇ ਨਾਲ-ਨਾਲ ਸਾਈਬਰ ਅਪਰਾਧਾਂ ਨੂੰ ਰੋਕਣ ਦੇ ਉਪਾਵਾਂ ਬਾਰੇ ਵੀ ਵਿਸਥਾਰ ਸਹਿਤ ਦੱਸਿਆ ਅਤੇ ਨਾਲ ਹੀ ਸਾਈਬਰ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਸਾਈਬਰ ਕਾਨੂੰਨਾਂ ਅਤੇ ਇਨ੍ਹਾਂ ਦੀਆਂ ਨਵੀਨਤਮ ਸੋਧਾਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਇਨ੍ਹਾਂ ਦੀਆਂ ਵਿਸ਼ੇਸ਼ਤਾਵਾਂ ਅਤੇ ਤਕਨੀਕਾਂ ਤੋਂ ਵੀ ਜਾਣੂ ਕਰਵਾਇਆ। ਸ੍ਰੀ ਗੁਰਬਿੰਦਰਜੀਤ ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਸਾਈਬਰ ਕ੍ਰਾਈਮ ਦੇ ਨਾਲ ਨਜਿੱਠਣ ਦੇ ਲਈ ਨਵੀਨਤਮ ਸਾਈਬਰ ਟੂਲਜ਼ ਦੀ ਵਰਤੋਂ ਕਰਕੇ ਜਿੱਥੇ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਉੱਥੇ ਨਾਲ ਹੀ ਸਾਈਬਰ ਅਪਰਾਧਾਂ ਬਾਰੇ ਵਿਆਪਕ ਜਾਗਰੂਕਤਾ ਲਈ ਪ੍ਰੋਗਰਾਮਾਂ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਵਿੱਚ ਵਿਸ਼ਵਾਸ ਪੈਦਾ ਕੀਤਾ ਜਾ ਸਕੇ ਅਤੇ ਪੀੜਤਾਂ ਦੀਆਂ ਸ਼ਿਕਾਇਤਾਂ ਦੇ ਸਮੇਂ ਸਿਰ ਨਿਪਟਾਰੇ ਕੀਤੇ ਜਾ ਸਕਣ। ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਵਿਸ਼ੇ ਸਬੰਧੀ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕਰਨ ਦੇ ਲਈ ਸਰੋਤ ਬੁਲਾਰਿਅਾਂ ਪ੍ਰਤੀ ਧੰਨਵਾਦ ਵਿਅਕਤ ਕਰਦੇ ਹੋਏ ਕਿਹਾ ਕਿ ਸਾਈਬਰ ਕ੍ਰਾਈਮ ਬਾਰੇ ਜਾਗਰੂਕਤਾ ਦਾ ਪ੍ਰਸਾਰ ਮੌਜੂਦਾ ਸਮੇਂ ਦੀ ਜ਼ਰੂਰਤ ਹੈ ਤਾਂ ਜੋ ਕਿਸੇ ਦੀ ਵੀ ਨਿੱਜਤਾ ਉਪਰ ਕੋਈ ਖ਼ਤਰਾ ਨਾ ਬਣ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਸਫਲ ਆਯੋਜਨ ਦੇ ਲਈ ਡਾ. ਮਧੂਮੀਤ, ਡੀਨ, ਸਟੂਡੈਂਟ ਵੈੱਲਫੇਅਰ ਦੁਆਰਾ ਕੀਤੇ ਗਏ ਯਤਨਾਂ ਦੀ ਵੀ ਸ਼ਲਾਘਾ ਕੀਤੀ।

LEAVE A REPLY