ਪੁਰਾਣੇ ਘਰ ਦੀ ਬਾਲਕੋਨੀ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ

0
87
  • Google+
ਹੈਦਰਾਬਾਦ/30 ਅਪ੍ਰੈਲ/ ਬਿਊਰੋ:
ਤੇਲੰਗਾਨਾ ਦੇ ਯਾਦਾਦਰੀ-ਭੁਵਨਗਿਰੀ ਜ਼ਿਲੇ ‘ਚ ਸ਼ੁੱਕਰਵਾਰ ਸ਼ਾਮ ਨੂੰ ਇਕ ਪੁਰਾਣੇ ਘਰ ਦੀ ਬਾਲਕੋਨੀ ਅਚਾਨਕ ਡਿੱਗ ਗਈ, ਜਿਸ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇਕ ਵਿਅਕਤੀ ਜ਼ਖਮੀ ਹੋ ਗਿਆ। ਬਾਲਕੋਨੀ ਢਹਿਣ ਨਾਲ ਇਮਾਰਤ ਵਿਚਲੀਆਂ ਦੁਕਾਨਾਂ ਨੂੰ ਵੀ ਨੁਕਸਾਨ ਪੁੱਜਾ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮਲਬੇ ਹੇਠਾਂ ਦੱਬੇ ਲੋਕਾਂ ਨੂੰ ਕੱਢਣ ਲਈ ਬਚਾਅ ਮੁਹਿੰਮ ਸ਼ੁਰੂ ਕੀਤੀ। ਕਰੇਨ ਰਾਹੀਂ ਮਲਬਾ ਹਟਾਇਆ ਗਿਆ।ਤੇਲੰਗਾਨਾ ਦੇ ਰਾਜਪਾਲ ਨੇ ਜਾਨੀ ਨੁਕਸਾਨ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਜ਼ਖਮੀਆਂ ਨੂੰ ਵਧੀਆ ਡਾਕਟਰੀ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।ਪੁਲਸ ਨੇ ਦੱਸਿਆ ਕਿ ਇਸ ਇਮਾਰਤ ਦੀ ਬਾਲਕੌਨੀ ਦਾ ਹਿੱਸਾ ਹੇਠਾਂ ਬੈਠੇ ਚਾਰ ਵਿਅਕਤੀਆਂ ‘ਤੇ ਡਿੱਗ ਗਿਆ। ਇਸ ਹਾਦਸੇ ‘ਚ ਇਨ੍ਹਾਂ ਚਾਰ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਨੇ ਅੱਗੇ ਦੱਸਿਆ ਕਿ ਇੱਕ ਜ਼ਖਮੀ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ ਹੈ।

LEAVE A REPLY