ਮਾਨ ਸਰਕਾਰ ਦਾ ਵੱਡਾ ਫੈਸਲਾ: ਝੋਨੇ ਦੀ ਸਿੱਧੀ ਬਿਜਾਈ ਕਰਨ ‘ਤੇ 1500 ਰੁਪਏ ਏਕੜ ਮਦਦ ਦਾ ਐਲਾਨ

0
79
  • Google+

20 ਮਈ ਤੋਂ ਕਰ ਸਕਣਗੇ ਕਿਸਾਨ ਝੋਨੇ ਦੀ ਬਿਜਾਈ

ਚੰਡੀਗੜ੍ਹ : 30 ਅਪ੍ਰੈਲ, ਵਿਸ਼ੇਸ਼

ਪੰਜਾਬ ਸਰਕਾਰ ਨੇ  ਵੱਡਾ ਫੈਸਲਾ ਕਰਦਿਆਂ  ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਵਿਤੀ ਸਹਾਇਤਾ ਦੇਣ ਦਾ ਐਲਾਲ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਐਲਾਨ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਘਟਣ ਕਾਰਨ ਕਿਸਾਨਾਂ ਨੂੰ ਪਾਣੀ ਬਚਾਉਣ ਦੇ ਉਪਰਾਲੇ ਕਰਨ ਲਈ ਉਤਸ਼ਿਾਹਿਤ ਕਰਨ ਲਈ ਕੀਤਾ ਹੈ। ਊਨ੍ਹਾਂ ਕਿਹਾ ਕਿ ਕਿਸਾਨ 20 ਮਈ ਤੋਂ ਸਿੱਧੀ ਬਿਜਾਈ ਕਰ ਸਕਦੇ ਹਨ। ਊਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣਾ ਸਮੇਂ ਦੀ ਅਹਿਮ ਲੋੜ ਹੈ।

LEAVE A REPLY