ਸ਼੍ਰੋਮਣੀ ਕਮੇਟੀ ਵੱਲੋਂ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ

    0
    89
    • Google+
    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸਿੱਖ ਕੌਮ ਦੇ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਵੱਲੋਂ ਅਰਦਾਸ ਕੀਤੀ ਗਈ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸਰਵਣ ਕਰਵਾਇਆ। ਇਸੇ ਦੌਰਾਨ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੰਗਤ ਨੂੰ ਸਰਦਾਰ ਹਰੀ ਸਿੰਘ ਨਲਵਾ ਦੇ ਜੀਵਨ ਇਤਿਹਾਸ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਸਰਦਾਰ ਹਰੀ ਸਿੰਘ ਨਲਵਾ ਦਾ ਸਿੱਖ ਰਾਜ ਦੀ ਸਥਾਪਤੀ ਲਈ ਵਿਸ਼ੇਸ਼ ਯੋਗਦਾਨ ਸੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ. ਗੁਰਮੀਤ ਸਿੰਘ ਬੁੱਟਰ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਬਘੇਲ ਸਿੰਘ, ਵਧੀਕ ਮੈਨੇਜਰ ਸ. ਸਤਨਾਮ ਸਿੰਘ ਰਿਆੜ,  ਸ. ਜਸਪਾਲ ਸਿੰਘ ਢੱਡੇ ਆਦਿ ਮੌਜੂਦ ਸਨ।

    LEAVE A REPLY