ਚੰਡੀਗੜ੍ਹ: 30 ਅਪ੍ਰੈਲ, ਰਮੇਸ਼
ਪਟਿਆਲਾ ਵਿਚ ਹੋਈ ਹਿੰਸਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ਅਤੇ ਭਾਜਪਾ ਦੋਵਾਂ ਨੂੰ ਜਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹਿੰਸਾ ਕਰਨ ਵਾਲਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ, ਸ਼੍ਰੋਮਣੀ ਅਕਾਲੀ ਦਲ (ਮਾਨ) ਅਤੇ ਭਾਜਪਾ ਨਾਲ ਸੰਬੰਧਿਤ ਵਿਅਕਤੀ ਸਨ। ਇਹ ਲੜਾਈ ਦੋ ਸਿਆਸੀ ਧਿਰਾਂ ਵਿੱਚ ਸੀ। ਇਸ ਨੂੰ ਦੋ ਫਿਰਕਿਆਂ ਦੀ ਲੜਾਈ ਕਹਿਣਾ ਗਲਤ ਹੈ। ਪੰਜਾਬ ਦੇ ਲੋਕ ਸ਼ਾਂਤੀ ਤੇ ਸਦਭਾਵਨਾ ਨਾਲ ਰਹਿੰਦੇ ਹਨ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਦੇ ਮਾਹੌਲ ਨੂੰ ਕਿਸੇ ਵੀ ਕੀਮਤ ‘ਤੇ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
Attachments area