PM ਮੋਦੀ ਵੱਲੋਂ ਅਦਾਲਤਾਂ ਵਿੱਚ ਸਥਾਨਕ ਭਾਸ਼ਾਵਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ ’ਤੇ ਜ਼ੋਰ

0
56
  • Google+
ਨਵੀਂ ਦਿੱਲੀ/30 ਅਪ੍ਰੈਲ/ਬਿਊਰੋ:
ਪੀਐਮ ਮੋਦੀ ਨੇ ਅੱਜ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਚੀਫ਼ ਜਸਟਿਸਾਂ ਦੀ ਸਾਂਝੀ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਵਿੱਚ ਸੁਪਰੀਮ ਕੋਰਟ ਦੇ ਚੀਫ਼ ਜਸਟਿਸ, ਕੇਂਦਰੀ ਕਾਨੂੰਨ ਮੰਤਰੀ ਅਤੇ ਸਾਰੀਆਂ 25 ਹਾਈ ਕੋਰਟਾਂ ਦੇ ਚੀਫ਼ ਜਸਟਿਸ ਵੀ ਮੌਜੂਦ ਸਨ। ਇਹ ਪ੍ਰੋਗਰਾਮ ਵਿਗਿਆਨ ਭਵਨ ਨਵੀਂ ਦਿੱਲੀ ਵਿਖੇ ਕਰਵਾਇਆ ਗਿਆ। ਇਸ ਤੋਂ ਪਹਿਲਾਂ ਇਹ ਪ੍ਰੋਗਰਾਮ 2016 ‘ਚ ਹੋਇਆ ਸੀ।ਇਸ ਦੌਰਾਨ ਪੀਐਮ ਨੇ ਕਿਹਾ ਕਿ ਸਾਨੂੰ ਅਦਾਲਤਾਂ ਵਿੱਚ ਸਥਾਨਕ ਭਾਸ਼ਾਵਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ। ਇਸ ਨਾਲ ਦੇਸ਼ ਦੇ ਆਮ ਨਾਗਰਿਕਾਂ ਦਾ ਨਿਆਂ ਪ੍ਰਣਾਲੀ ਵਿੱਚ ਭਰੋਸਾ ਵਧੇਗਾ, ਉਹ ਇਸ ਨਾਲ ਜੁੜਿਆ ਮਹਿਸੂਸ ਕਰਨਗੇ। ਦੇਸ਼ ਵਿੱਚ 3.5 ਲੱਖ ਕੈਦੀ ਮੁਕੱਦਮੇ ਅਧੀਨ ਹਨ, ਉਨ੍ਹਾਂ ਦੇ ਮਸਲੇ ਦੇ ਨਿਪਟਾਰੇ ਲਈ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਮੈਂ ਸਾਰੇ ਮੁੱਖ ਮੰਤਰੀਆਂ ਅਤੇ ਹਾਈ ਕੋਰਟ ਦੇ ਜੱਜਾਂ ਨੂੰ ਇਸ ਪਾਸੇ ਧਿਆਨ ਦੇਣ ਦੀ ਅਪੀਲ ਕਰਦਾ ਹਾਂ।

LEAVE A REPLY