ਏਅਰ ਇੰਡੀਆ ਦੀ ਅੰਮ੍ਰਿਤਸਰ-ਨਾਂਦੇੜ ਫਲਾਈਟ ਫਿਰ ਤੋਂ ਬੰਦ

0
87

  • Google+

ਚੰਡੀਗੜ੍ਹ/1 ਮਈ/ ਰਾਕੇਸ਼ 
ਸਿੱਖਾਂ ਦੇ ਦੋ ਤਖਤਾਂ ਨੂੰ ਜੋੜਨ ਵਾਲੀ ਏਅਰ ਇੰਡੀਆ ਦੀ ਅੰਮ੍ਰਿਤਸਰ-ਨਾਂਦੇੜ ਫਲਾਈਟ ਨੂੰ ਇੱਕ ਵਾਰ ਫਿਰ ਤੋਂ ਬੰਦ ਕਰ ਦਿੱਤਾ ਗਿਆ ਹੈ। ਕਰੀਬ 6 ਮਹੀਨੇ ਪਹਿਲਾਂ ਸਿੱਖ ਜਗਤ ਅਤੇ ਸ਼੍ਰੋਮਣੀ ਕਮੇਟੀ ਦੇ ਵਿਰੋਧ ਤੋਂ ਬਾਅਦ ਇਹ ਉਡਾਣ ਮੁੜ ਸ਼ੁਰੂ ਕੀਤੀ ਗਈ ਸੀ। ਫਿਲਹਾਲ ਏਅਰ ਇੰਡੀਆ ਨੇ ਫਲਾਈਟ ਬੁਕਿੰਗ ਲੈਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਇਸ ਦੇ ਪਿੱਛੇ ਕਾਰਨਾਂ ‘ਤੇ ਕੋਈ ਟਿੱਪਣੀ ਨਹੀਂ ਕੀਤੀ ਹੈ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਹ ਉਡਾਣ 30 ਸਤੰਬਰ 2021 ਨੂੰ ਬੰਦ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਸੀ। ਫਿਰ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸਾਬਕਾ ਮੁੱਖ ਮੰਤਰੀ ਚੰਨੀ ਨੇ ਖੁਦ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੂੰ ਪੱਤਰ ਲਿਖਿਆ ਸੀ।ਲਗਭਗ 3 ਮਹੀਨਿਆਂ ਬਾਅਦ, ਇਹ ਉਡਾਣ 24 ਨਵੰਬਰ 2021 ਨੂੰ ਦੁਬਾਰਾ ਸ਼ੁਰੂ ਕੀਤੀ ਗਈ ਸੀ, ਪਰ ਅਚਾਨਕ ਏਅਰ ਇੰਡੀਆ ਨੇ ਇਸ ਉਡਾਣ ਨੂੰ ਦੁਬਾਰਾ ਬੰਦ ਕਰ ਦਿੱਤਾ ਹੈ। ਏਅਰ ਇੰਡੀਆ ਇਸ ਫਲਾਈਟ ਲਈ ਬੁਕਿੰਗ ਨਹੀਂ ਲੈ ਰਹੀ ਹੈ।

LEAVE A REPLY