ਅਦਾਲਤ ਨੇ ਹਰੀਸ਼ ਸਿੰਗਲਾ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ

0
57

  • Google+

ਚੰਡੀਗੜ੍ਹ/1 ਮਈ / ਵਰਿੰਦਰ 
ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਨੂੰ ਅਦਾਲਤ ਨੇ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਸਿੰਗਲਾ ਨੇ ਖਾਲਿਸਤਾਨ ਵਿਰੋਧੀ ਮਾਰਚ ਦੀ ਅਗਵਾਈ ਕੀਤੀ ਸੀ। ਇਸ ਦੇ ਵਿਰੋਧ ਨੂੰ ਲੈ ਕੇ ਸਿੱਖ ਕੱਟੜਪੰਥੀਆਂ ਅਤੇ ਸ਼ਿਵ ਸੈਨਾ ਵਿਚਾਲੇ ਝੜਪ ਤੋਂ ਬਾਅਦ ਪਟਿਆਲਾ ਵਿੱਚ ਹਿੰਸਾ ਭੜਕ ਗਈ ਸੀ। ਅਦਾਲਤ ਵਿੱਚ ਪੇਸ਼ੀ ਦੌਰਾਨ ਸਿੰਗਲਾ ਨੇ ਪੁਲੀਸ ਪ੍ਰਸ਼ਾਸਨ ’ਤੇ ਸਥਿਤੀ ਨੂੰ ਸੰਭਾਲਣ ਵਿੱਚ ਨਾਕਾਮ ਰਹਿਣ ਦਾ ਦੋਸ਼ ਲਾਇਆ। ਫਿਲਹਾਲ ਪੂਰੇ ਮਾਮਲੇ ‘ਚ ਹੁਣ ਪੁਲਸ ਸਿੰਗਲਾ ਤੋਂ ਖਾਲਿਸਤਾਨ ਵਿਰੋਧੀ ਮਾਰਚ ਕੱਢਣ ਦੀ ਪੂਰੀ ਕਹਾਣੀ ਦਾ ਪਤਾ ਲਗਾਵੇਗੀ।ਸਰਕਾਰੀ ਵਕੀਲ ਨੇ ਅਦਾਲਤ ਵਿੱਚ 4 ਦਿਨਾਂ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ ਸੀ। ਉਨ੍ਹਾਂ ਦਲੀਲ ਦਿੱਤੀ ਕਿ ਹਰੀਸ਼ ਸਿੰਗਲਾ ਨੂੰ ਮਾਰਚ ਕੱਢਣ ਲਈ ਕਿਸ ਨੇ ਕਿਹਾ ਤੇ ਇਸ ਵਿੱਚ ਕੌਣ ਸ਼ਾਮਲ ਹੈ। ਇਸ ਦੀਆਂ ਤਾਰਾਂ ਕਿਸ ਨਾਲ ਜੁੜੀਆਂ ਹੋਈਆਂ ਹਨ।ਇਸ ਬਾਰੇ ਪੁੱਛਗਿੱਛ ਕਰਨ ਲਈ ਸਮਾਂ ਚਾਹੀਦਾ ਹੈ। ਹਾਲਾਂਕਿ ਸਿੰਗਲਾ ਦੇ ਵਕੀਲ ਨੇ ਇਸ ਦਾ ਵਿਰੋਧ ਕੀਤਾ। ਜਿਸ ਤੋਂ ਬਾਅਦ ਅਦਾਲਤ ਨੇ ਸਿਰਫ਼ 2 ਦਿਨ ਦਾ ਪੁਲਿਸ ਰਿਮਾਂਡ ਦਿੱਤਾ।ਜ਼ਿਕਰਯੋਗ ਹੈ ਕਿ ਹਰੀਸ਼ ਸਿੰਗਲਾ ਦੇ ਰੋਸ ਮਾਰਚ ਤੋਂ ਬਾਅਦ ਹੋਈ ਹਿੰਸਾ ਤੋਂ ਬਾਅਦ ਸ਼ਿਵ ਸੈਨਾ ਬਾਲ ਠਾਕਰੇ ਤੋਂ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਸ਼ਿਵ ਸੈਨਾ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਪਾਰਟੀ ਤੋਂ ਕੋਈ ਮਨਜ਼ੂਰੀ ਨਹੀਂ ਲਈ ਗਈ ਸੀ। ਹਾਲਾਂਕਿ ਸਿੰਗਲਾ ਨੇ ਉਨ੍ਹਾਂ ਦੀ ਮੁਅੱਤਲੀ ਨੂੰ ਗਲਤ ਕਰਾਰ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਸਿਰਫ ਊਧਵ ਠਾਕਰੇ ਹੀ ਮੁਅੱਤਲ ਕਰ ਸਕਦੇ ਹਨ।

LEAVE A REPLY