ਕਿਸੇ ਵੀ ਵਿਅਕਤੀ ਨੂੰ ਕਰੋਨਾ ਟੀਕਾਕਰਨ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ: ਸੁਪਰੀਮ ਕੋਰਟ

0
62

  • Google+

ਨਵੀਂ ਦਿੱਲੀ/3 ਮਈ/ਬਿਊਰੋ:
ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਰੋਨਾ ਟੀਕਾਕਰਨ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ। ਅਦਾਲਤ ਨੇ ਇਹ ਵੀ ਕਿਹਾ ਕਿ ਉਹ ਸੰਤੁਸ਼ਟ ਹੈ ਕਿ ਮੌਜੂਦਾ ਵੈਕਸੀਨ ਨੀਤੀ ਨੂੰ ਗੈਰ-ਵਾਜਬ ਅਤੇ ਪੂਰੀ ਤਰ੍ਹਾਂ ਮਨਮਾਨੀ ਨਹੀਂ ਕਿਹਾ ਜਾ ਸਕਦਾ। SC ਦਾ ਕਹਿਣਾ ਹੈ ਕਿ ਸਰਕਾਰ ਸਿਰਫ ਨੀਤੀ ਬਣਾ ਸਕਦੀ ਹੈ ਅਤੇ ਜਨਤਾ ਦੇ ਫਾਇਦੇ ਲਈ ਕੁਝ ਸ਼ਰਤਾਂ ਲਗਾ ਸਕਦੀ ਹੈ।ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਕੁਝ ਰਾਜ ਸਰਕਾਰਾਂ ਵੱਲੋਂ ਜਨਤਕ ਥਾਵਾਂ ‘ਤੇ ਟੀਕਾ ਨਾ ਲਗਾਉਣ ਵਾਲੇ ਲੋਕਾਂ ‘ਤੇ ਪਾਬੰਦੀ ਲਗਾਉਣ ਦੀਆਂ ਸ਼ਰਤਾਂ ਸਹੀ ਨਹੀਂ ਹਨ। ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਕੇਂਦਰ ਨੂੰ ਕੋਵਿਡ-19 ਟੀਕਾਕਰਨ ਦੇ ਮਾੜੇ ਪ੍ਰਭਾਵਾਂ ਬਾਰੇ ਅੰਕੜੇ ਜਨਤਕ ਕਰਨ ਦਾ ਵੀ ਨਿਰਦੇਸ਼ ਦਿੱਤਾ ਹੈ।

LEAVE A REPLY