
ਇਸਲਾਮਾਬਾਦ 3 ਮਈ, ਬਿਓਰੋ
ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਦੱਖਣ-ਪੱਛਮੀ ਕਵੇਟਾ ਸ਼ਹਿਰ ‘ਚ ਐਤਵਾਰ ਸ਼ਾਮ ਨੂੰ ਹੋਏ ਇਕ ਧਮਾਕੇ ‘ਚ ਕਈ ਲੋਕ ਜ਼ਖਮੀ ਹੋ ਗਏ।
ਏਜੰਸੀ ਦੀ ਰਿਪੋਰਟ ਮੁਤਾਬਕ ਬਲੋਚਿਸਤਾਨ ਦੀ ਸੂਬਾਈ ਰਾਜਧਾਨੀ ਕਵੇਟਾ ਦੇ ਏਅਰਪੋਰਟ ਰੋਡ ‘ਤੇ ਇਕ ਸਰਕਾਰੀ ਇਮਾਰਤ ਦੇ ਨੇੜੇ ਰਾਤ 8 ਵਜੇ ਦੇ ਕਰੀਬ ਹੋਏ ਧਮਾਕੇ ‘ਚ ਘੱਟੋ-ਘੱਟ ਦੋ ਲੋਕ ਗੰਭੀਰ ਜ਼ਖਮੀ ਹੋ ਗਏ।
ਘਟਨਾ ਤੋਂ ਬਾਅਦ, ਬਚਾਅ ਟੀਮਾਂ ਦੇ ਨਾਲ ਪੁਲਿਸ ਦੀ ਭਾਰੀ ਟੁਕੜੀ ਇਲਾਕੇ ਵਿੱਚ ਪਹੁੰਚੀ ਅਤੇ ਜ਼ਖਮੀ ਲੋਕਾਂ ਨੂੰ ਨੇੜੇ ਦੇ ਹਸਪਤਾਲ ਵਿੱਚ ਪਹੁੰਚਾਇਆ, ਜਿੱਥੇ ਇੱਕ ਵਿਅਕਤੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਕਿਹਾ ਕਿ ਉਹ ਅਜੇ ਵੀ ਧਮਾਕੇ ਦੀ ਪ੍ਰਕਿਰਤੀ ਦੀ ਜਾਂਚ ਕਰ ਰਹੇ ਹਨ।