ਪੰਜਾਬ ਕੈਬਨਿਟ ਨੇ ਰੁਜ਼ਗਾਰ ਸਮੇਤ ਲਏ ਕਈ ਅਹਿਮ ਫੈਸਲੇ

0
61
  • Google+

ਚੰਡੀਗੜ੍ਹ: 2 ਮਈ, ਵਿਸ਼ੇਸ਼ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਕੈਬਨਿਟ ਨੇ ਆਪਣੀਆਂ ਗਰੰਟੀਆਂ ਨੂੰ ਪੂਰਨ ਦੀ ਲੜੀ ਵਿੱਚ ਅੱਜ ਅਹਿਮ ਫੈਸਲੇ ਲਏ ਹਨ। ਮੁੱਖ ਫੈਸਲਿਆਂ ਵਿੱਚ:

  • ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ 26454 ਆਸਾਮੀਆਂ ਨੂੰ ਹਰੀ ਝੰਡੀ ਦਿੱਤੀ ਹੈ।
  • ਇੱਕ ਵਿਧਾਇਕ ਇੱਕ ਪੈਨਸ਼ਨ ਦੇ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦਿੱਤੀ ਗਈ ਹੈ।
  • ਮੁਕਤਸਰ ਜ਼ਿਲ੍ਹੇ ਵਿਚ ਨਰਮੇ ਦੀ ਫ਼ਸਲ ਦੇ ਨੁਕਸਾਨ ਲਈ 89 ਕਰੋੜ ਦਾ ਮੁਆਵਜ਼ਾ ਮਨਜ਼ੂਰ ਕੀਤਾ ਗਿਆ ਹੈ।
  • ਘਰ ਘਰ ਰਾਸ਼ਨ ਪਹੁੰਚਾਉਣ ਦੀ ਸਕੀਮ ਨੂੰ ਮਨਜ਼ੂਰੀ
  • ਛੋਟੇ ਟਰਾਂਸਪੋਰਟਰਾਂ ਨੂੰ ਫੀਸ ਜਮ੍ਹਾ ਕਰਵਾਉਣ ਲਈ 3 ਮਹੀਨੇ ਦਾ ਸਮਾਂ ਦਿੱਤਾ ਗਿਆ ਹੈ। ਟਰਾਂਸਪੋਰਟਰ ਆਪਣੀ ਬਕਾਇਆ ਫੀਸ ਕਿਸ਼ਤਾਂ ਵਿਚ ਵੀ ਜਮ੍ਹਾ ਕਰਵਾ ਸਕਣ ਦਾ ਫੈਸਲਾ ਕੀਤਾ ਗਿਆ ਹੈ।

LEAVE A REPLY