ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀਆਂ ਅਹਿਮ ਪ੍ਰਬੰਧਕੀ ਤਬਦੀਲੀਆਂ ਡਾ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ ਤੇ ਸ. ਬਲਵਿੰਦਰ ਸਿੰਘ ਕਾਹਲਵਾਂ ਨੂੰ ਮਿਲੇ ਪ੍ਰਬੰਧਾਂ ਦੇ ਅਜ਼ਾਦਾਨਾ ਅਧਿਕਾਰ

0
74
  • Google+

ਅੰਮ੍ਰਿਤਸਰ, 02 ਮਈ- ਰਾਕੇਸ਼ ਅੱਤਰੀ 
  • Google+
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਅਹਿਮ ਪ੍ਰਬੰਧਕੀ ਤਬਦੀਲੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਤਬਦੀਲੀਆਂ ਵਿਚ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਨੂੰ ਸ਼੍ਰੋਮਣੀ ਕਮੇਟੀ ਦੇ ਅਮਲਾ ਵਿਭਾਗ, ਆਰਡਰ ਬੁੱਕ ਅਤੇ ਸੈਕਸ਼ਨ 87 ਆਦਿ ਦਾ ਕੰਮ ਅਜ਼ਾਦਾਨਾ ਤੌਰ ’ਤੇ ਦਿੱਤਾ ਗਿਆ ਹੈ। ਇਸੇ ਤਰ੍ਹਾਂ ਵਧੀਕ ਸਕੱਤਰ ਸ. ਪ੍ਰਤਾਪ ਸਿੰਘ ਆਪਣੇ ਪਹਿਲੇ ਕੰਮ ਦੇ ਨਾਲ-ਨਾਲ ਇਮਾਰਤੀ ਵਿਭਾਗ, ਏਜੰਡਾ ਬੁੱਕ, ਕਾਰਵਾਈ ਦਾ ਕੰਮ ਅਜ਼ਾਦਾਨਾ ਤੌਰ ’ਤੇ ਦੇਖਣਗੇ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੂੰ ਧਰਮ ਪ੍ਰਚਾਰ ਕਮੇਟੀ ਦਾ ਸਮੁੱਚਾ ਕਾਰਜ ਸੌਂਪਿਆ ਗਿਆ ਹੈ। ਇਸੇ ਦੌਰਾਨ ਡਾ. ਪਰਮਜੀਤ ਸਿੰਘ ਸਰੋਆ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਦੀ ਹਾਜ਼ਰੀ ਵਿਚ ਆਪਣੀ ਨਵੀਂ ਜ਼ੁੰਮੇਵਾਰੀ ਸੰਭਾਲ ਲਈ ਹੈ। ਉਨ੍ਹਾਂ ਦੇ ਕਾਰਜਭਾਰ ਸੰਭਾਲਣ ਮੌਕੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਪਲਵਿੰਦਰ ਸਿੰਘ ਚਿੱਟਾ, ਵੱਖ-ਵੱਖ ਵਿਭਾਗਾਂ ਦੇ ਇੰਚਾਰਜ ਆਦਿ ਮੌਜੂਦ ਸਨ

LEAVE A REPLY