ਹਾਈਕੋਰਟ ਨੇ ਕੁਮਾਰ ਵਿਸ਼ਵਾਸ ਦੀ ਗ੍ਰਿਫਤਾਰੀ ਉਤੇ ਲਗਾਈ ਰੋਕ

0
7

  • Google+

ਚੰਡੀਗੜ੍ਹ/ 2 ਮਈ/ ਵਰਿੰਦਰ 
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੁਮਾਰ ਵਿਸ਼ਵਾਸ ਨੂੰ ਵੱਡੀ ਰਾਹਤ ਦਿੰਦੇ ਹੋਏ ਗ੍ਰਿਫਤਾਰੀ ਉਤੇ ਰੋਕ ਲਗਾ ਦਿੱਤੀ। ਕੁਮਾਰ ਵਿਸ਼ਵਾਸ ਖਿਲਾਫ ਰੋਪੜ ‘ਚ ਮਾਮਲਾ ਦਰਜ ਹੋਇਆ ਹੈ। ਕੁਮਾਰ ‘ਤੇ ਦੋਸ਼ ਹੈ ਕਿ ਉਨ੍ਹਾਂ ਕੇਜਰੀਵਾਲ ਦੇ ਖਾਲਿਸਤਾਨ ਨਾਲ ਸਬੰਧਾਂ ਦੇ ਝੂਠੇ ਦੋਸ਼ ਲਗਾਏ। ਕੁਮਾਰ ਨੇ ਇਸ ਕੇਸ ਨੂੰ ਖਾਰਜ ਕਰਨ ਦੀ ਮੰਗ ਕੀਤੀ ਹੈ। ਹਾਈਕੋਰਟ ਵਿੱਚ ਇਸ ਮਾਮਲੇ ਨੂੰ ਲੈ ਕੇ 5 ਦਿਨ ਪਹਿਲਾਂ ਕੁਮਾਰ ਅਤੇ ਪੰਜਾਬ ਸਰਕਾਰ ਦੇ ਵਕੀਲਾਂ ਨੇ ਇੱਕ ਘੰਟਾ ਬਹਿਸ ਕੀਤੀ ਸੀ। ਜਿਸ ਤੋਂ ਬਾਅਦ ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਪੰਜਾਬ ਪੁਲੀਸ ਨੇ ਕੁਮਾਰ ਖ਼ਿਲਾਫ਼ ਰੋਪੜ ਦੇ ਥਾਣਾ ਸਦਰ ਵਿੱਚ ਕੇਸ ਦਰਜ ਕਰ ਲਿਆ ਹੈ। ਇਸ ਤੋਂ ਬਾਅਦ ਪੁਲਸ ਕੁਮਾਰ ਨੂੰ ਸੰਮਨ ਭੇਜਣ ਲਈ ਉਸ ਦੇ ਗਾਜ਼ੀਆਬਾਦ ਘਰ ਪਹੁੰਚੀ। ਇਸ ਦੀਆਂ ਤਸਵੀਰਾਂ ਕੁਮਾਰ ਵਿਸ਼ਵਾਸ ਨੇ ਖੁਦ ਟਵੀਟ ਕੀਤੀਆਂ ਸਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਚਿਤਾਵਨੀ ਦਿੱਤੀ ਕਿ ਉਹ ਕਿਸ ਦੇ ਇਸ਼ਾਰੇ ‘ਤੇ ਇਹ ਸਭ ਕਰ ਰਹੇ ਹਨ, ਉਹ ਮਾਨ ਅਤੇ ਪੰਜਾਬ ਨੂੰ ਧੋਖਾ ਦੇਵੇਗਾ।

LEAVE A REPLY