ਚੰਡੀਗੜ੍ਹ: 2 ਮਈ, ਵਿਸ਼ੇਸ਼
ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕ ਅਤੇ ਬਿਕਰਮ ਮਜੀਠੀਆ ਦੇ ਧਰਮ ਪਤਨੀ ਗਨੀਵ ਕੌਰ ਮਜੀਠੀਆ ਨੂੰ ਅੱਜ ਵਿਧਾਇਕ ਵਜੋਂ ਸਹੁੰ ਚੁਕਾਈ ਗਈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਦਫਤਰ ਵਿਚ ਗਨੀਵ ਕੌਰ ਮਜੀਠੀਆ ਨੂੰ ਸਹੁੰ ਚੁਕਾਈ। ਜ਼ਿਕਰਯੋਗ ਹੈ ਕਿ ਗਨੀਵ ਕੌਰ ਮਜੀਠੀਆ ਵਿਧਾਨ ਸਭਾ ਹਲਕਾ ਮਜੀਠਾ ਤੋਂ ਵਿਧਾਇਕ ਚੁਣੇ ਗਏ ਹਨ ਅਤੇ ਅਜੇ ਤੱਕ ਉਨ੍ਹਾਂ ਨੇ ਆਪਣੇ ਅਹੁਦੇ ਦੀ ਸਹੁੰ ਨਹੀਂ ਸੀ ਚੁੱਕੀ।