10 ਮਈ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣੇ ਧਰਨੇ ‘ਚ ਸੀਵਰੇਜ ਬੋਰਡ ਯੂਨੀਅਨ ਵਲੋਂ ਵੀ ਸ਼ਾਮਲ ਹੋਣ ਦਾ ਐਲਾਨ

0
73

  • Google+

ਸੰਗਰੂਰ:.2 ਮਈ, ਮਹੇਸ਼ 

e ਅੱਜ ਇਥੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ ਤੇ ਲੇਬਰ ਯੂਨੀਅਨ (ਰਜਿ.23) ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨ‍ਾ, ਚੇਅਰਮੈਨ ਗੁਰਜੰਟ ਸਿੰਘ ਧੂਰੀ ਅਤੇ ਜਰਨਲ ਸਕੱਤਰ ਗੁਰਪ੍ਰੀਤ ਸਿੰਘ ਵਲੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਬਤੌਰ ਇੰਨਲਿਸਟਮੈਂਟ, ਆਉਟਸੋਰਸ, ਸੁਸਾਇਟੀਆਂ, ਠੇਕੇਦਾਰਾਂ, ਕੰਪਨੀਆਂ ਅਧੀਨ ਪੇਂਡੂ ਜਲ ਘਰਾਂ ਅਤੇ ਦਫਤਰਾਂ ਵਿਚ ਕੰਮ ਕਰਦੇ ਵਰਕਰਾਂ ਦੇ ਰਿਕਾਰਡ ਲਈ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੇ ਹੋਏ ਆਈ. ਐਚ.ਆਰ.ਐਮ.ਐਸ. ਪੋਰਟਲ ’ਤੇ ਕੰਟਰੈਕਚੁਅਲ ਅਧੀਨ ਚੱੜੇ ਡਾਟੇ ਦੀਆਂ ਐਟਰੀਆਂ ਨੂੰ ਵਿਭਾਗੀ ਮੁੱਖੀ ਵਲੋਂ ਚਿੱਠੀ ਜਾਰੀ ਕਰਕੇ ਡਲੀਟ ਕਰਨ ਦੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਦੇ ਨਾਦਰਸ਼ਾਹੀ ਫੁਰਮਾਨ ਦੀ ਨਿਖੇਧੀ ਕਰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ.31) ਦੇ ਚੱਲ ਰਹੇ ਸੰਘਰਸ਼ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗੁਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਿੱਥੇ ਇਕ ਪਾਸੇ ਵੱਖ ਵੱਖ ਸਰਕਾਰੀ ਵਿਭਾਗਾਂ ਵਿਚ ਕੰਮ ਕਰਦੇ ਕੱਚੇ ਮੁਲਾਜਮਾਂ ਪੱਕੇ ਕਰਨ ਦੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ਇਨ੍ਹਾਂ ਕੱਚੇ ਮੁਲਾਜਮਾਂ ਦੇ ਕੱਚੇ ਰੁਜਗਾਰ ਨੂੰ ਵੀ ਖੋਹਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜਮਾਂ ਨੂੰ ਰੈਗੂਲਰ ਕਰਨ ਲਈ ਐਚ.ਆਰ.ਐਮ.ਐਸ. ਅਧੀਨ ਕੱਚੇ ਮੁਲਾਜਮਾਂ ਦੇ ਮੰਗੀ ਗਈ ਹੈ ਤਾਂ ਇਸ ਦੌਰਾਨ ਜਸਸ ਵਿਭਾਗ ਦੇ ਇੰਨਲਿਸਟਮੈਂਟ, ਆਉਟਰੋਸਰ, ਠੇਕੇਦਾਰਾਂ, ਕੰਪਨੀਆਂ ਅਧੀਨ ਕੰਮ ਕਰਦੇ ਕਾਮਿਆਂ ਦੇ ਪੰਜਾਬ ਸਰਕਾਰ ਦੀ ਆਈ.ਐਚ.ਆਰ.ਐਸ.ਐਮ. ਸਾਇਡ ’ਤੇ ਕੰਟਰੈਕਚੁਆਲ ਅਧੀਨ ਪੱਤਰ ਨੰਬਰ। ਖਜਾਨਾ ਲੇਖਾ ਸਾਖਾ ਦਾ ਪੱਤਰ ਨੰਬਰ 9345 ਮਿੱਤੀ 23/10/2019 ਨੂੰ ਚੜੇ ਹੋਏ ਰਿਕਾਰਡ ਨੂੰ ਪੰਜਾਬ ਸਰਕਾਰ ਦੇ ਅਧਿਕਾਰੀਆਂ ਵਲੋਂ ਡਲੀਟ ਕਰ ਦਿੱਤਾ ਗਿਆ ਹੈ, ਜਿਸ ਨਾਲ ਇਨ੍ਹਾਂ ਵਰਕਰਾਂ ਨੂੰ ਬੇਰੁਜਗਾਰੀ ਵੱਲ ਧੱਕ ਦਿੱਤਾ ਗਿਆ ਹੈ ਉਥੇ ਹੀ ਪੰਜਾਬ ਸਰਕਾਰ ਲੋਕ ਸੇਵੀ ਲਈ ਬਣੇ ਵਿਭਾਗਾਂ ਨੂੰ ਕਾਰਪੋਰੇਟਰਾਂ ਦੇ ਹੱਥ ਲੋਕਾਂ ਦੀ ਲੁੱਟ ਕਰਵਾਉਣ ਲਈ ਨਿੱਜੀਕਰਣ ਦਾ ਹੱਲਾ ਤੇਜ ਕੀਤਾ ਜਾ ਰਿਹਾ ਹੈ।
ਉਨ੍ਹਾਂ ਮੰਗ ਕੀਤੀ ਕਿ ਜਲ ਸਪਲਾਈ ਵਿਭਾਗ ਦੇ ਕਾਮਿਆਂ ਦੇ ਆਈ.ਐਚ.ਆਰ.ਐਮ.ਐਸ. ਪੋਰਟਲ ’ਤੇ ਕੰਟਰੈਕਟਚੁਆਲ ਅਧੀਨ ਪਹਿਲਾਂ ਵਾਂਗ ਚੱੜੇ ਰਿਕਾਰਡ ਦੀਆਂ ਐੰਟਰੀਆਂ ਨੂੰ ਬਹਾਲ ਕੀਤਾ ਜਾਵੇ ਅਤੇ ਪਹਿਲਾਂ ਦੀ ਵਰਕਰਾਂ ਦੇ ਆਈਡੀ ਨੰਬਰ ਜਾਰੀ ਕੀਤੇ ਜਾਣ, ਵਿਭਾਗ ਵਲੋਂ ਤਿਆਰ ਕੀਤੀ ਪ੍ਰਪੋਜਲ ਨੂੰ ਲਾਗੂ ਕੀਤਾ ਜਾਵੇ ਅਤੇ ਕਾਮਿਆਂ ਨੂੰ ਵਿਭਾਗ ਵਿਚ ਸ਼ਾਮਲ ਕਰਕੇ ਰੈਗੂਲਰ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਪਹਿਲੇ ਦੀ ਤਰ੍ਹਾਂ ਆਈ.ਐਚ.ਆਰ.ਐਮ.ਐਸ. ਪੋਰਟਲ ’ਤੇ ਕੰਟਰੈਕਚੁਅਲ ਅਧੀਨ ਜਲ ਸਪਲਾਈ ਵਰਕਰਾਂ ਦੇ ਰਿਕਾਰਡ ਨੂੰ ਮੁੜ ਤੋਂ ਡਾਟੇ ਨੂੰ ਤੁਰੰਤ ਬਹਾਲ ਕਰਨ ਅਤੇ ਜਸਸ ਵਿਭਾਗ ਦੇ ਵਰਕਰਾਂ ਨੂੰ ਸਬੰਧਤ ਵਿਭਾਗ ਵਿਚ ਸ਼ਾਮਲ ਕਰਕੇ ਰੈਗੂਲਰ ਕਰਨ ਸਮੇਤ ‘ਮੰਗ ਪੱਤਰ’ ਵਿਚ ਦਰਜ ਤਮਾਮ ਮੰਗਾਂ ਦਾ ਹੱਲ ਕਰਨ ਦੀ ਮੰਗ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ.31) ਵਲੋਂ ਮਿਤੀ 10 ਮਈ 2022 ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਸਰਕਾਰ ਦੀ ਰਿਹਾਇਸ਼ ਦੇ ਸਾਹਮਣੇ ਦਿੱਤੇ ਜਾ ਰਹੇ ਸੂਬਾ ਪੱਧਰੀ ਪੂਰਅਮਨ ਧਰਨੇ ਵਿਚ ———ਯੂਨੀਅਨ ਪੰਜਾਬ ਦੇ ਵਰਕਰ ਸਮੇਤ ਸ਼ਾਮਲ ਹੋਣਗੇ।

LEAVE A REPLY