ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਅੱਧੀ ਰਾਤੀਂ ਹੋਈ ਸੁਣਵਾਈ, ਬੱਗਾ ਦੀ ਗ੍ਰਿਫ਼ਤਾਰੀ ‘ਤੇ ਲੱਗੀ ਰੋਕ

    0
    96
    • Google+
    ਚੰਡੀਗੜ੍ਹ/ 8 ਮਈ/  ਬਿਊਰੋ:
    ਦਿੱਲੀ ਭਾਜਪਾ ਆਗੂ ਤਜਿੰਦਰ ਬੱਗਾ ਨੂੰ 10 ਮਈ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਜਾਵੇਗਾ। ਸ਼ਨੀਵਾਰ ਅੱਧੀ ਰਾਤ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਇਸ ਮਾਮਲੇ ‘ਤੇ ਸੁਣਵਾਈ ਹੋਈ। ਜਿਸ ਵਿੱਚ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਆਪਣਾ ਪੱਖ ਰੱਖਿਆ। ਇਸ ਦੇ ਨਾਲ ਹੀ ਬੱਗਾ ਦੇ ਵਕੀਲਾਂ ਨੇ ਕਿਹਾ ਕਿ ਪੰਜਾਬ ਪੁਲਿਸ ਬੱਗਾ ਨੂੰ ਸ਼ਨੀਵਾਰ ਰਾਤ ਨੂੰ ਹੀ ਗ੍ਰਿਫਤਾਰ ਕਰ ਸਕਦੀ ਹੈ। ਇਸ ਪਿੱਛੇ ਮੁਹਾਲੀ ਅਦਾਲਤ ਵੱਲੋਂ ਜਾਰੀ ਗ੍ਰਿਫ਼ਤਾਰੀ ਵਾਰੰਟ ਦਾ ਹਵਾਲਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਹਾਈਕੋਰਟ ਨੇ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ।ਇਸ ਦੇ ਨਾਲ ਹੀ ਪੰਜਾਬ ਦੀ ‘ਆਪ’ ਸਰਕਾਰ ‘ਚ ਜੇਲ ਅਤੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਜੇਕਰ ਸੂਬੇ ਦੀ ਸ਼ਾਂਤੀ ਨਾਲ ਖਿਲਵਾੜ ਕਰੋਗੇ ਤਾਂ ਦਿੱਲੀ ਤਾਂ ਕੀ, ਕਾਬੁਲ ਤੋਂ ਵੀ ਚੁੱਕ ਲਿਆਵਾਂਗੇ। ਜ਼ਿਕਰਯੋਗ ਹੈ ਕਿ ਬੱਗਾ ਨੂੰ ਸ਼ੁੱਕਰਵਾਰ ਨੂੰ ਪੰਜਾਬ ਪੁਲਿਸ ਨੇ ਦਿੱਲੀ ਤੋਂ ਗ੍ਰਿਫਤਾਰ ਕੀਤਾ ਸੀ। ਦਿੱਲੀ ਪੁਲਸ ਦੇ ਕਹਿਣ ‘ਤੇ ਹਰਿਆਣਾ ਪੁਲਸ ਨੇ ਉਸ ਨੂੰ ਕੁਰੂਕਸ਼ੇਤਰ ‘ਚ ਰੋਕ ਲਿਆ ਸੀ। ਜਿਸ ਤੋਂ ਬਾਅਦ ਬੱਗਾ ਨੂੰ ਦਿੱਲੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਸੀ।

    LEAVE A REPLY