ਕੈਪਟਨ ਦੀ ਪਾਰਟੀ PLC ਦਾ ਰਾਜਾ ਵੜਿੰਗ ਨੂੰ ਚੈਲਿੰਜ

    0
    104

    • Google+

    ਪ੍ਰਨੀਤ ਕੌਰ ਖਿਲਾਫ ਕਾਰਵਾਈ ਕਰਕੇ ਦਿਖਾਓ, ਡਰਾਮੇ ਨਾ ਕਰੋ

    ਚੰਡੀਗੜ੍ਹ/8 ਮਈ/ਵਰਿੰਦਰ

    ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਲੈ ਕੇ ਪੰਜਾਬ ਕਾਂਗਰਸ ‘ਚ ਵਿਵਾਦ ਵਧ ਗਿਆ ਹੈ। ਕੈਪਟਨ ਦੀ ਪਾਰਟੀ ਪੰਜਾਬ ਲੋਕ ਕਾਂਗਰਸ (ਪੀਐੱਲਸੀ) ਨੇ ਕਾਂਗਰਸ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਪ੍ਰਨੀਤ ਕੌਰ ਖ਼ਿਲਾਫ਼ ਕਾਰਵਾਈ ਕਰਕੇ ਦਿਖਾਓ। ਇਹ ਚੁਣੌਤੀ ਉਦੋਂ ਦਿੱਤੀ ਗਈ ਜਦੋਂ ਕਾਂਗਰਸ ਦੇ ਨਵੇਂ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪ੍ਰਨੀਤ ਹੁਣ ਕਾਂਗਰਸ ਵਿੱਚ ਨਹੀਂ ਹੈ।ਕੈਪਟਨ ਦੀ ਪਾਰਟੀ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਕਿਹਾ ਕਿ ਕੈਪਟਨ ਅਤੇ ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ ਨੇ ਕਾਂਗਰਸ ਨੂੰ ਜਿੰਨਾ ਸਮਾਂ ਦਿੱਤਾ ਹੈ, ਓਨੀ ਰਾਜਾ ਵੜਿੰਗ ਦੀ ਉਮਰ ਨਹੀਂ ਹੈ। ਕੈਪਟਨ ਦਾ ਕਾਂਗਰਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਮਹਾਰਾਣੀ ਪ੍ਰਨੀਤ ਦਾ ਫੈਸਲਾ ਕਾਂਗਰਸ ਹਾਈਕਮਾਂਡ ਨੇ ਲੈਣਾ ਹੈ।ਉਨ੍ਹਾਂ ਕਿਹਾ ਕਿ ਕਾਰਵਾਈ ਕਰਕੇ ਦਿਖਾਓ ਨਹੀਂ ਤਾਂ ਅਜਿਹੇ ਡਰਾਮੇ ਕਰਨ ਦੀ ਲੋੜ ਨਹੀਂ।ਜ਼ਿਕਰਯੋਗ ਹੈ ਕਿ ਵਿਧਾਨ ਚੋਣਾਂ ਦੌਰਾਨ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਆਪਣੇ ਪਤੀ ਕੈਪਟਨ ਲਈ ਖੁੱਲ੍ਹ ਕੇ ਚੋਣ ਪ੍ਰਚਾਰ ਕੀਤਾ। ਇਸ ਮਾਮਲੇ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਦਾਅਵਾ ਕੀਤਾ ਸੀ ਕਿ ਪ੍ਰਨੀਤ ਕੌਰ ਨੂੰ ਨੋਟਿਸ ਭੇਜਿਆ ਗਿਆ। ਹਾਲਾਂਕਿ ਪ੍ਰਨੀਤ ਨੇ ਇਸ ਬਾਰੇ ਜਾਣਕਾਰੀ ਹੋਣ ਤੋਂ ਇਨਕਾਰ ਕੀਤਾ ਸੀ। ਪ੍ਰਨੀਤ ਕੌਰ ਖੁਦ ਕਾਂਗਰਸ ਨਹੀਂ ਛੱਡ ਰਹੇ ਅਤੇ ਹਾਈਕਮਾਂਡ ਕਾਰਵਾਈ ਕਰਨ ਤੋਂ ਅਸਮਰੱਥ ਹੈ। ਇਸ ਦਾ ਕਾਰਨ ਇਹ ਹੈ ਕਿ ਉਹ ਐਮ.ਪੀ. ਹਨ ਤੇ ਜੇਕਰ ਉਹ ਖੁਦ ਪਾਰਟੀ ਛੱਡਦੀ ਹੈ ਤਾਂ ਉਸ ਨੂੰ ਸੰਸਦ ਮੈਂਬਰ ਦਾ ਅਹੁਦਾ ਛੱਡਣਾ ਪਵੇਗਾ। ਜੇਕਰ ਹਾਈਕਮਾਂਡ ਹਟਾ ਦਿੰਦੀ ਹੈ ਤਾਂ ਉਨ੍ਹਾਂ ‘ਤੇ ਦਲ-ਬਦਲੀ ਵਿਰੋਧੀ ਕਾਨੂੰਨ ਲਾਗੂ ਨਹੀਂ ਹੋਵੇਗਾ।

    LEAVE A REPLY