ਭਾਜਪਾ ਆਗੂ ਬੱਗਾ ਦੀ ਗ੍ਰਿਫਤਾਰੀ ਮਾਮਲੇ ’ਚ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ

    0
    80

    • Google+

    ਨਵੀਂ ਦਿੱਲੀ, 8 ਮਈ, ਬਿਓਰੋ :

    ਪੰਜਾਬ ਪੁਲਿਸ ਵੱਲੋਂ ਦਿੱਲੀ ਦੇ ਭਾਜਪਾ ਆਗੂ ਨੂੰ ਘਰੋਂ ਗ੍ਰਿਫਤਾਰ ਕਰਨ ਦੇ ਮਾਮਲੇ ਵਿੱਚ ਹੁਣ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਪੰਜਾਬ ਸਰਕਾਰ ਤੋਂ 7 ਦਿਨਾਂ ਵਿੱਚ ਰਿਪੋਰਟ ਮੰਗੀ ਹੈ। ਬੱਗਾ ਦੀ ਗ੍ਰਿਫਤਾਰੀ ਮੌਕੇ ਪੱਗ ਨਾ ਬੰਨਣ ਦੇ ਮਾਮਲੇ ਨੂੰ ਲੈ ਕੇ ਇਹ ਰਿਪੋਰਟ ਮੰਗੀ ਗਈ ਹੈ। ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਲਿਖਕੇ ਸੱਤ ਦਿਨਾਂ ਵਿੱਚ ਰਿਪੋਰਟ ਮੰਗੀ ਹੈ ਕਿ ਕੀ ਪੰਜਾਬ ਪੁਲਿਸ ਵੱਲੋਂ ਭਾਜਪਾ ਆਗੂ ਤਜਿੰਦਰ ਬੱਗਾ ਨੂੰ ਗ੍ਰਿਫਤਾਰ ਕਰਨ ਮੌਕੇ ਪੱਗ ਬੰਨਣ ਦੀ ਆਗਿਆ ਨਹੀਂ ਦਿੱਤੀ ਗਈ ਸੀ? ਕਮਿਸ਼ਨ ਨੇ ਮੀਡੀਆ ਵਿੱਚ ਆਈਆਂ ਖ਼ਬਰਾਂ ਉਤੇ ਨੂੰ ਗੰਭੀਰਤਾ ਨਾਲ ਲੈਂਦੇ ਹੋਇਆ ਇਹ ਨੋਟਿਸ ਲਿਆ ਹੈ।

    LEAVE A REPLY