ਆਪ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂਕੇ ਆਪਣੀ ਹੀ ਸਰਕਾਰ ਖਿਲਾਫ ਬੈਠੇ ਧਰਨੇ ‘ਤੇ, ਜਾਣੋ ਕੀ ਹੈ ਮਾਮਲਾ

    0
    83

    • Google+

    ਜਗਰਾਓਂ 9 ਮਈ (ਬਿਊਰੋ) : ਪਿਛਲੇ 47 ਦਿਨਾਂ ਤੋਂ ਪੁਲਿਸ ਅਧਿਕਾਰੀਆਂ ਅਤੇ ਹੋਰਨਾਂ ਦੀ ਗਿਰਫਤਾਰੀ ਨਾ ਕਰਨ ਖਿਲਾਫ ਧਰਨੇ ‘ਤੇ ਬੈਠੇ ਪੀੜਿਤ ਪਰਿਵਾਰ ਮੇਮ੍ਬਰਾਂ ਅਤੇ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨਾਲ ਆਮ ਆਦਮੀ ਪਾਰਟੀ ਦੀ ਜਗਰਾਓਂ ਤੋਂ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂਕੇ ਵੀ ਆਪਣੀ ਸਰਕਾਰ ਖਿਲਾਫ ਧਰਨੇ ‘ਤੇ ਬੈਠ ਗਏ। ਧਰਨਾਕਾਰੀ ਜੱਥੇਬੰਦੀਆਂ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਅੱਜ ਤੱਪਦੀ ਧੁੱਪ ਵਿੱਚ ਹਲਕਾ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂੰਕੇ ਦੇ ਦਫ਼ਤਰ ਅੱਗੇ ਕਰੀਬ 2 ਘੰਟੇ ਰੋਸ ਮੁਜ਼ਾਹਰਾ ਕੀਤਾ। ਇਸ ਸਮੇਂ ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਦੇ ਅਧਿਕਾਰੀ ਸੰਗੀਨ ਧਾਰਾਵਾਂ ਦੇ ਦੋਸ਼ੀਆਂ ਨਾਲ ਰਲ਼ੇ ਹੋਏ ਹਨ ਅਤੇ ਜਾਣਬੁੱਝ ਕੇ ਗ੍ਰਿਫਤਾਰੀ ਨਾਂ ਕਰਕੇ ਕਾਨੂੰਨ ਦੀਆਂ ਧੱਜ਼ੀਆਂ ਉਡਾ ਰਹੇ ਹਨ।

    LEAVE A REPLY