ਨਸ਼ੇ ਦੇ ਖ਼ਾਤਮੇ ਲਈ ਮੁੱਖ ਮੰਤਰੀ ਵੱਲੋਂ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

    0
    66

    • Google+

    ਚੰਡੀਗੜ੍ਹ/ 9 ਮਈ/ ਬਿਊਰੋ:
    ਪੰਜਾਬ ਵਿੱਚ ਨਸ਼ਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਪੁਲਿਸ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਦਬਾਅ ਦੇ ਨਸ਼ਿਆਂ ਦੇ ਹਰ ਦੋਸ਼ੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਮਾਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਨਸ਼ਿਆਂ ਦਾ ਸ਼ਿਕਾਰ ਹਨ, ਦੋਸ਼ੀ ਨਹੀਂ ਹਨ। ਉਨ੍ਹਾਂ ਦੀ ਸਰਕਾਰ ਪਹਿਲਾਂ ਡਰੱਗ ਡੀਲਰਾਂ ਨੂੰ ਫੜ ਕੇ ਸਪਲਾਈ ਚੇਨ ਤੋੜੇਗੀ। ਫਿਰ ਨੌਜਵਾਨਾਂ ਦਾ ਮੁੜ ਵਸੇਬਾ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡਾ ਸੁਪਨਾ ਨਸ਼ਾ ਮੁਕਤ ਪੰਜਾਬ ਹੈ। ਜ਼ਿਕਰਯੋਗ ਹੈ ਕਿ ਪੰਜਾਬ ‘ਚ ਪਿਛਲੇ ਇਕ ਹਫਤੇ ‘ਚ ਨਸ਼ੇ ਦੀ ਓਵਰਡੋਜ਼ ਕਾਰਨ 10 ਲੋਕਾਂ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਤਲਬ ਕੀਤਾ।ਪੰਜਾਬ ਦੇ ਸੀਐਮ ਮਾਨ ਦੇ ਫੈਸਲੇ ਤੋਂ ਬਾਅਦ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਾਹਰ ਕੱਢਣਾ ਸਭ ਤੋਂ ਜ਼ਰੂਰੀ ਹੈ। ਹੁਣ ਪੰਜਾਬ ਵਿੱਚ ਇਮਾਨਦਾਰ ਸਰਕਾਰ ਹੈ। ਨਸ਼ੇ ਦੇ ਵਪਾਰੀਆਂ ਨੂੰ ਕੋਈ ਸਿਆਸੀ ਸਹਿ ਨਹੀਂ ਮਿਲੇਗੀ। ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਪੂਰੀ ਤਨਦੇਹੀ ਨਾਲ ਇਸ ਸਮੱਸਿਆ ਦਾ ਹੱਲ ਕਰੇਗੀ

    LEAVE A REPLY