ਪਟਿਆਲਾ ਹਿੰਸਾ ਮਾਮਲਾ : ਬਰਜਿੰਦਰ ਸਿੰਘ ਪਰਵਾਨਾ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ

  0
  74

  • Google+

  ਪਟਿਆਲਾ, 9 ਮਈ, ਪਰਮੀਤ

  ਬੀਤੇ ਦਿਨੀਂ ਪਟਿਆਲਾ ਵਿੱਚ ਵਾਪਰੀ ਹਿੰਸਾ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਬਰਜਿੰਦਰ ਸਿੰਘ ਪਰਵਾਨਾ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਸੁਣਵਾਈ ਕਰਦੇ ਹੋਏ ਬਰਜਿੰਦਰ ਸਿੰਘ ਪਰਵਾਨਾ ਨੂੰ 14 ਦਿਨ ਦੇ ਲਈ ਜੁਡੀਸ਼ੀਅਲ ਰਿਮਾਂਡ ਉਤੇ ਭੇਜ ਦਿੱਤਾ।

  ਜ਼ਿਕਰਯੋਗ ਹੈ ਕਿ ਹਿੰਸਾ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਬਰਜਿੰਦਰ ਸਿੰਘ ਪਰਵਾਨਾ ਨੂੰ ਅਦਾਲਤ ਨੇ 9 ਮਈ ਤੱਕ ਪੁਲਿਸ ਰਿਮਾਂਡ ਉਤੇ ਭੇਜਿਆ ਗਿਆ ਸੀ। ਅੱਜ ਮੁੜ ਤੋਂ ਪੁਲਿਸ ਵੱਲੋਂ ਪਰਵਾਨਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਨਿਆਂਇਕ ਹਿਰਾਸਤ ਉਤੇ ਭੇਜ ਦਿੱਤਾ

  LEAVE A REPLY