ਮੇਰੀ ਕੋਸ਼ਿਸ਼ ਸੂਬੇ ਦੇ ਹਰ ਸਕੂਲ ਤੱਕ ਪਹੁੰਚ ਬਣਾਵਾਂ : ਸਿੱਖਿਆ ਮੰਤਰੀ ਮੀਤ ਹੇਅਰ

  0
  87

  • Google+

  ਸਿੱਖਿਆ ਮੰਤਰੀ ਨੇ ਪਟਿਆਲਾ ਦੇ ਦੋ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ

  ਪਟਿਆਲਾ, 9 ਮਈ, ਰਣਜੀਤ

  ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪੰਜਾਬ ਵਿੱਚ ਵੱਖ ਵੱਖ ਸਕੂਲਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਸਿੱਖਿਆ ਮੰਤਰੀ ਮੀਤ ਹੇਅਰ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਸਕੂਲਾਂ ਦਾ ਦੌਰਾ ਕੀਤਾ। ਪਟਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਇਨਜ਼ ਅਤੇ ਸਰਕਾਰੀ ਮਲਟੀਪਰਪਜ਼ ਸੈਕੰਡਰੀ ਸਕੂਲਾਂ ਦਾ ਦੌਰਾ ਕਰਕੇ ਉਥੇ ਸਟਾਫ ਅਤੇ ਵਿਦਿਆਰਥੀਆਂ ਦੇ ਨਾਲ ਗੱਲਬਾਤ ਕੀਤੀ। ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਖੇਤਰ ਵਿੱਚ ਸੁਧਾਰਾਂ ਲਈ ਸਕੂਲੀ ਪੱਧਰ ਉੱਤੇ ਨਿੱਜੀ ਤੌਰ ‘ਤੇ ਫੀਡਬੈਕ ਹਾਸਲ ਕੀਤੀ ਜਾ ਰਹੀ ਹੈ ਜਿਸ ਦੀ ਲੜੀ ਤਹਿਤ ਅੱਜ ਪਟਿਆਲਾ ਸ਼ਹਿਰ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਇਨਜ਼ ਅਤੇ ਸਰਕਾਰੀ ਮਲਟੀਪਰਪਜ਼ ਸੈਕੰਡਰੀ ਸਕੂਲ ਦਾ ਦੌਰਾ ਕੀਤਾ। ਮੇਰੀ ਕੋਸ਼ਿਸ਼ ਹੈ ਕਿ ਸੂਬੇ ਦੇ ਹਰ ਸਕੂਲ ਤੱਕ ਪਹੁੰਚ ਬਣਾਵਾਂ।

  LEAVE A REPLY