ਥਾਣਾ ਸਿਟੀ ਨਕੋਦਰ ਦੀ ਪੁਲਿਸ ਨੇ ਨਜ਼ਾਇਜ਼ ਸ਼ਰਾਬ ਅਤੇ ਮੋਟਰਸਾਈਕਲ ਸਣੇ 2 ਤਸਕਰਾਂ ਨੂੰ ਕੀਤਾ ਗ੍ਰਿਫਤਾਰ

    0
    89

    • Google+

    ਜਲੰਧਰ (ਰਾਜੀਵ ਭਾਸਕਰ ): 09 ਮਈ

    ਸ਼੍ਰੀ ਸਵਪਨ ਸ਼ਰਮਾ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ, ਸ਼੍ਰੀ ਕੰਵਲਪ੍ਰੀਤ ਸਿੰਘ ਚਾਹਲ, ਪੀ.ਪੀ.ਐਸ. ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ ਅਤੇ ਸ਼੍ਰੀ ਲਖਵਿੰਦਰ ਸਿੰਘ ਮੱਲ, ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜਨ ਨਕੋਦਰ ਜਲੰਧਰ ਦਿਹਾਤੀ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵਿਸ਼ੇਸ ਮੁਹਿੰਮ ਚਲਾਈ ਗਈ ਹੈ। ਜਿਸ ਦੇ ਤਹਿਤ ਥਾਣਾ ਸਿਟੀ ਨਕੋਦਰ ਦੇ ਮੁੱਖ ਅਫਸਰ ਸਬ ਇੰਸਪੈਕਟਰ ਕ੍ਰਿਪਾਲ ਸਿੰਘ ਦੀ ਪੁਲਿਸ ਪਾਰਟੀ ਵੱਲੋਂ 02 ਨਸ਼ਾ ਤਸਕਰਾਂ ਪਾਸੋ 11,250 ਮਿ : ਲੀ : ਸਰਾਬ ਨਜੈਜ ਸਮੇਤ ਮੋਟਰਸਾਈਕਲ ਨੰਬਰੀ PB – 36 – G – 0115 ਮਾਰਕਾ ਸਪਲੈਂਡਰ ਬ੍ਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ।

    ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਲਖਵਿੰਦਰ ਸਿੰਘ ਮੱਲ ਉਪ ਪੁਲਿਸ ਕਪਤਾਨ , ਸਬ ਡਵੀਜਨ ਨਕੋਦਰ ਜਲੰਧਰ ਦਿਹਾਤੀ ਨੇ ਦੱਸਿਆ ਕਿ ASI ਰਣਜੀਤ ਸਿੰਘ ਸਮੇਤ ਪੁਲਿਸ ਪਾਰਟੀ ਬ੍ਰਾਏ ਇਲਾਕਾ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ ਔਲ਼ਖਾਂ ਪਿੰਡ ਕੋਲ ਮੌਜੂਦ ਸੀ ਤਾਂ ਮਹਿਤਪੁਰ ਦੀ ਤਰਫੋਂ ਮੋਟਰ ਸਾਇਕਲ ਪਰ ਦੋ ਨੌਜਵਾਨ ਵਿਚਕਾਰ ਕੈਨੀ ਪਲਾਸਿਟਕ ਰੱਖੀ ਆ ਰਹੇ ਸਨ। ਪੁਲਿਸ ਪਾਰਟੀ ਨੂੰ ਦੇਖ ਪਿੱਛੇ ਨੂੰ ਮੁੜਨ ਲੱਗੇ ਤਾਂ ਸਲਿੱਪ ਹੋ ਕੇ ਡਿੱਗ ਗਏ।

    ਜਿਹਨਾ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਹਨਾ ਨੇ ਆਪਣੇ ਨਾਮ ਕੁਲਵਿੰਦਰ ਪੁੱਤਰ ਸੋਹਣ ਸਿੰਘ ਵਾਸੀ ਪਿੰਡ ਨੰਗਲ ਖੇੜਾ ਥਾਣਾ ਸਤਨਾਮਪੁਰਾ ਫਗਵਾੜਾ ਜਿਲ੍ਹਾ ਕਪੂਰਥਲਾ, ਸੁਖਜੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਖਲਵਾੜਾ ਕਲੋਨੀ ਥਾਣਾ ਸਦਰ ਫਗਵਾੜਾ ਜਿਲ੍ਹਾ ਕਪੂਰਥਲਾ ਦੱਸੇ ਜਿਹਨਾ ਦੇ ਕਬਜਾ ਵਿੱਚੋਂ ਬ੍ਰਾਮਦ ਕੈਨੀ ਪਲਾਸਟਿਕ ਵਿੱਚੋਂ ਨਜੈਜ ਸਰਾਬ ਬ੍ਰਾਮਦ ਹੋਣ ਤੇ ਮੁੱਕਦਮਾ ਨੰਬਰ 44 ਮਿਤੀ 08-05-2022 ਅ / ਧ 61-01-14 EX ACT ਥਾਣਾ ਸਿਟੀ ਨਕੋਦਰ ਵਿਖੇ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ।ਦੋਸੀਆ ਪਾਸੋਂ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ।

    LEAVE A REPLY