ਉੱਚ ਸੁਰੱਖਿਆ ਵਾਲੀ ਨਾਭਾ ਜੇਲ੍ਹ ਵਿੱਚੋਂ 9 ਮੋਬਾਈਲ,ਨਸ਼ਾ ਤੇ ਹੋਰ ਸਮਾਨ ਬਰਾਮਦ

0
67

  • Google+

ਨਾਭਾ/16 ਮਈ/ ਰਵਿ 
ਪੰਜਾਬ ਦੀ ਉੱਚ ਸੁਰੱਖਿਆ ਵਾਲੀ ਨਾਭਾ ਜੇਲ੍ਹ ਵਿੱਚੋਂ 9 ਮੋਬਾਈਲ ਬਰਾਮਦ ਹੋਏ ਹਨ। ਇਸ ਤੋਂ ਇਲਾਵਾ 43 ਜਰਦੇ ਦੀਆਂ ਥੈਲੀਆਂ, 7 ਸਿਗਰਟ ਦੇ ਡੱਬੇ, ਇਕ ਈਅਰਫੋਨ, 2 ਚਾਰਜ, 4 ਡਾਟਾ ਕੇਬਲ, 55 ਕੈਪਸੂਲ ਅਤੇ 76 ਗੋਲੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ। ਇਹ ਸਾਰਾ ਸਮਾਨ 5 ਲਿਫਾਫਿਆਂ ਵਿੱਚ ਪੈਕ ਕੀਤਾ ਗਿਆ ਸੀ। ਜੇਲ੍ਹ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਹ ਸਾਮਾਨ ਲਿਫ਼ਾਫ਼ਿਆਂ ਵਿੱਚ ਪੈਕ ਕਰਕੇ ਜੇਲ੍ਹ ਵਿੱਚ ਸੁੱਟ ਦਿੱਤਾ ਗਿਆ ਸੀ। ਇਸ ਬਰਾਮਦਗੀ ਤੋਂ ਬਾਅਦ ਜੇਲ ਦੀ ਸੁਰੱਖਿਆ ਦੇ ਦਾਅਵਿਆਂ ‘ਤੇ ਸਵਾਲ ਖੜ੍ਹੇ ਹੋ ਰਹੇ ਹਨ।ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਜੇਲ੍ਹਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਜਿਸ ਵਿੱਚ ਹੁਣ ਤੱਕ 710 ਮੋਬਾਈਲ ਬਰਾਮਦ ਕੀਤੇ ਜਾ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਕਬੂਲ ਕੀਤਾ ਹੈ ਕਿ ਇਨ੍ਹਾਂ ਮੋਬਾਈਲਾਂ ਰਾਹੀਂ ਗੈਂਗਸਟਰ ਅਤੇ ਅਪਰਾਧੀ ਜੇਲ੍ਹ ਦੇ ਬਾਹਰ ਆਪਣਾ ਨੈੱਟਵਰਕ ਚਲਾ ਰਹੇ ਸਨ। ਮਾਨ ਨੇ ਇਹ ਚੇਤਾਵਨੀ ਵੀ ਦਿੱਤੀ ਸੀ ਕਿ ਇਹ ਮੋਬਾਈਲ ਜੇਲ੍ਹ ਅੰਦਰ ਲਿਆਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ।

LEAVE A REPLY