ਕੈਪਟਨ ਅਮਰਿੰਦਰ ਨੇ ਭਗਵੰਤ ਮਾਨ ਸਰਕਾਰ ਨੂੰ ਬਣਾਇਆ ਨਿਸ਼ਾਨਾ

0
90

  • Google+

ਚੰਡੀਗੜ੍ਹ, 16 ਮਈ,  ਬਿਓਰੋ :

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਮੁੱਖੀ ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੂੰ ਨਿਸ਼ਾਨਾ ਬਣਾਇਆ ਹੈ। ਭਗਵੰਤ ਮਾਨ ਸਰਕਾਰ ਦੇ ਦੋ ਮਹੀਨੇ ਪੂਰੇ ਹੋਣ ਉਤੇ ਮਾਨ ਸਰਕਾਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਾਰਗੁਜਾਰੀ ਉਤੇ ਸਵਾਲ ਚੁੱਕੇ ਹਨ। ਕੈਪਟਨ ਨੇ ਸੋਸ਼ਲ ਮੀਡੀਆ ਉਤੇ ਇਕ ਪੋਸਟਰ ਸਾਂਝਾ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਦੋ ਮਹੀਨਿਆਂ ਦੀ ਕਾਰਗੁਜਾਰੀ ਦੱਸਦਿਆਂ ਕਿਹਾ ਕਿ ਪੰਜਾਬ ਵਿੱਚ 27 ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ, 61 ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਅਤੇ 27 ਲੋਕਾਂ ਦਾ ਦਿਨ ਦਿਹਾੜੇ ਕਤਲ ਕੀਤਾ ਗਿਆ। ਇਥੋਂ ਤੱਕ ਕਿ ਪੰਜਾਬ ਪੁਲਿਸ ਦੇ ਹੈਡਕੁਆਟਰ ਮੋਹਾਲੀ ਉਤੇ ਹੋਏ ਹਮਲਾ ਵੀ ‘ਆਪ’ ਸਰਕਾਰ ਦੀ ਕਾਰਗੁਜਾਰੀ ਦੱਸਿਆ ਹੈ।

LEAVE A REPLY