ਜ਼ਿਲੇ ਵਿਚ ਵੱਖ-ਵੱਖ ਥਾਵਾਂ ’ਤੇ ਮਨਾਇਆ ਰਾਸ਼ਟਰੀ ਡੇਂਗੂ ਦਿਵਸ- ਡਾ. ਰਣਜੀਤ ਸਿੰਘ ਰਾਏ

0
68

  • Google+

ਮਾਨਸਾ 16 ਮਈ  ਮਨਜੀਤ 
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦੇ ਮੰਤਵ ਨਾਲ ਸਿਹਤ ਮੰਤਰੀ ਪੰਜਾਬ ਡਾ. ਵਿਜੈ ਸਿੰਗਲਾ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲੇ ਵਿੱਚ ਪੀ.ਐਚ.ਸੀ, ਸੀ.ਐਚ.ਸੀ. ਸਬ ਸੈਂਟਰ ਅਤੇ ਪਿੰਡ ਪੱਧਰ ’ਤੇ ਕੈਂਪ ਲਗਾ ਕੇ ਸੀਨੀਅਰ ਮੈਡੀਕਲ ਅਫਸਰਾਂ, ਪ੍ਰੋਗਰਾਮ ਅਫਸਰ, ਮਲਟੀਪਰਪਜ਼ ਸੁਪਰਵਾਈਜ਼ਰ ਅਤੇ ਹੋਰ ਅਧਿਕਾਰੀਆਂ ਦੀ ਅਗਵਾਈ ਹੇਠ ਵੱਖ-ਵੱਖ ਥਾਵਾਂ ’ਤੇ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਗਿਆ।
ਇਸ ਮੌਕੇ ਡਾ.ਰਣਜੀਤ ਸਿੰਘ ਰਾਏ ਨੇ ਬਰੇਟਾ ਵਿਖੇ ਇੱਕ ਪ੍ਰੋਗਰਾਮ ਵਿੱਚ ਬੋਲਦਿਆਂ ਦੱਸਿਆ ਕਿ ਰਾਸ਼ਟਰੀ ਡੇਂਗੂ ਦਿਵਸ ਮਨਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰਨਾ ਹੈ। ਉਨਾਂ ਦੱਸਿਆ ਕਿ ਡੇਂਗੂ ਬੁਖਾਰ ਏਡੀਜ ਇਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਇਹ ਮੱਛਰ ਦਿਨ ਦੀ ਰੌਸ਼ਨੀ ਵੇਲੇ ਕੱਟਦਾ ਹੈ। ਉਨਾਂ ਦੱਸਿਆ ਕਿ ਬਰਸਾਤੀ ਮੌਸਮ ਸ਼ੁਰੂ ਹੋਣ ਦੇ ਮੌਕੇ ’ਤੇ ਡੇਂਗੂ ਬੁਖਾਰ ਦਾ ਫੈਲਾਅ ਵੱਧ ਜਾਂਦਾ ਹੈ ਖਾਸ ਕਰ ਜੁਲਾਈ ਤੋਂ ਸਤੰਬਰ ਤੱਕ। ਇਸ ਲਈ ਸਾਨੂੰ ਇਸ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੁੰਦੀ ਹੈ। ਉਨਾਂ ਦੱਸਿਆ ਕਿ ਸਾਨੂੰ ਆਪਣੇ ਘਰਾਂ, ਛੱਤਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਖੜਾ ਹੋਣ ਨਹੀਂ ਦੇਣਾ ਚਾਹੀਦਾ ਜਿਵੇਂ ਕਿ ਘਰਾਂ ਵਿੱਚ ਛੱਤਾਂ ’ਤੇ ਪਏ ਟਾਇਰ, ਗਮਲੇ, ਟੂਟੇ ਬਰਤਨ, ਘੜੇ ਅਤੇ ਫਰਿੱਜ ਦੀ ਟਰੇਅ ਨੂੰ ਸਮੇਂ-ਸਮੇਂ ’ਤੇ ਸਾਫ਼ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਹਰ ਸੁੱਕਰਵਾਰ ਹਰ ਹਫਤੇ ਕੂਲਰਾਂ ਦਾ ਪਾਣੀ ਬਦਲਣਾ ਚਾਹੀਦਾ ਹੈ।
  ਬੋਹਾ ਵਿਖੇ ਰਾਸ਼ਟਰੀ ਡੇਂਗੂ ਦਿਵਸ ਦੇ ਪ੍ਰੋਗਰਾਮ ਵਿਚ ਡਾ.ਅਰਸ਼ਦੀਪ ਜ਼ਿਲਾ ਐਪੀਡਮੋਲੋਜਿਸਟ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕਾਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਸਿਹਤ ਵਿਭਾਗ ਦਾ ਸਹਿਯੋਗ ਕਰਨਾ ਚਾਹੀਦਾ ਹੈ ਅਤੇ ਆਲੇ-ਦੁਆਲੇ ਕਿਤੇ ਵੀ ਮੱਛਰ ਨਹੀਂ ਪਨਪਨਾ ਚਾਹੀਦਾ, ਸਾਨੂੰ ਮੱਛਰ ਤੋਂ ਬਚਣ ਲਈ ਐਂਟੀ ਮਾਸਕਿਟੋ ਕਰੀਮ ਅਤੇ ਮੱਛਰਦਾਨੀਆਂ ਦੀ ਵਰਤੋਂ ਕਰਨੀ ਚਾਹੀਦੀ ਹੈ, ਨਾਲੀਆਂ ਅਤੇ ਟੋਬਿਆਂ ਵਿੱਚ ਖੜੇ ਪਾਣੀ ਤੇ ਕਾਲਾ ਤੇਲ ਛਿੜਕਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਡੇਂਗੂ ਦੇ ਬਚਾਅ ਲਈ ਸਿਹਤ ਵਿਭਾਗ ਵੱਲੋਂ ਪਿੰਡਾਂ ਵਿੱਚ ਟੋਭਿਆਂ ’ਚ ਗੰਬੂਜੀਆਂ ਮੱਛੀਆਂ ਛੱਡੀਆਂ ਜਾਂਦੀਆਂ ਹਨ ਜੋ ਕਿ ਇਸ ਦੇ ਲਾਰਵੇ ਨੂੰ ਖਾ ਜਾਂਦੀਆਂ ਹਨ ਤਾਂ ਕਿ ਮੱਛਰ ਪੈਦਾ ਹੀ ਨਾ ਹੋਵੇ। ਇਸ ਲਈ ਪਿੰਡਾਂ ਦੀਆਂ ਪੰਚਾਇਤਾਂ ਤੇ ਲੋਕਾਂ ਨੂੰ ਸਿਹਤ ਵਿਭਾਗ ਦਾ ਸਹਿਯੋਗ ਦੇਣ ਦੀ ਲੋੜ ਹੈ ।
ਇਸ ਤੋਂ ਇਲਾਵਾ ਕੇਵਲ ਸਿੰਘ ਸਹਾਇਕ ਮਲੇਰੀਆ ਅਫਸਰ ਨੇ ਕਿਹਾ ਕੇ ਡੇਂਗੂ ਹੋਣ ’ਤੇ ਘਬਰਾਓਣਾ ਨਹੀਂ ਚਾਹੀਦਾ ਸਗੋਂ ਅਰਾਮ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਡੇਂਗੂ ਹੋਣ ’ਤੇ ਸਰਕਾਰੀ ਹਸਪਤਾਲ ਟੈਸਟ ਮੁਫਤ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਗੁਰਜੰਟ ਸਿੰਘ ਸਹਾਇਕ ਮਲੇਰੀਆ ਅਫਸਰ, ਰਾਮ ਕੁਮਾਰ, ਅਸ਼ਵਨੀ ਕੁਮਾਰ ਮਲੇਰੀਆ ਸੁਪਰਵਾਇਜਰ, ਨਿਰਭੈ  ਸਿੰਘ, ਸਮੂਹ ਪੰਚਾਇਤ ਅਤੇ ਕਮੇਟੀ ਮੈਂਬਰ ਹਾਜਰ ਸਨ।

LEAVE A REPLY