ਕਬੱਡੀ ਟੂਰਨਾਮੈਂਟ ’ਚ ਚੱਲੀਆਂ ਗੋਲੀਆਂ, ਦੋ ਜ਼ਖਮੀ

0
124

  • Google+

ਕਪੂਰਥਲਾ, 15 ਮਈ, ਗੌਰਵ ਮੜੀਆਂ

ਕਪੂਰਥਲਾ ਜ਼ਿਲ੍ਹੇ ਦੇ ਪਿੰਡ ਬੂਟਾ ਵਿਖੇ ਚੱਲ ਰਹੇ ਕਬੱਡੀ ਟੂਰਨਾਮੈਂਟ ਦੌਰਾਨ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਬਾਰੀ ਕੀਤੀ ਗਈ। ਇਸ ਗੋਲੀਬਾਰੀ ਦੌਰਾਨ 2 ਵਿਅਕਤੀ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਪਿੰਡ ਬੂਟਾ ਵਿੱਚ ਕਬੱਡੀ ਟੂਰਨਾਮੈਂਟ ਚਲ ਰਿਹਾ ਸੀ। ਇਸ ਦੌਰਾਨ ਕਈ ਅਣਪਛਾਤੇ ਵਿਅਕਤੀਆਂ ਨੇ ਪਹੁੰਚ ਕੇ 10 ਤੋਂ ਵੱਧ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਦੌਰਾਨ ਵਿਸਾਖਾ ਸਿੰਘ ਅਤੇ ਅਮਨਦੀਪ ਸਿੰਘ ਅਮਨਾ ਜ਼ਖਮੀ ਹੋ ਗਏ। ਇਸ ਦੌਰਾਨ ਲੋਕਾਂ ਵੱਲੋਂ ਇਕ ਵਿਅਕਤੀ ਨੂੰ ਫੜ੍ਹ ਕੇ ਪੁਲਿਸ ਹਮਲਾ ਕਰ ਦਿੱਤਾ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਸ ਘਟਨਾ ਵਿੱਚ ਦੋ ਵਿਅਕਤੀ ਜ਼ਖਮੀ ਹੋ ਗਏ ਹਨ। ਪੁਲਿਸ ਅਧਿਕਾਰੀਆਂ ਨੇ ਕਿਸੇ ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨਾਂ ਦਾ ਆਪਸੀ ਝਗੜਾ ਹੋਇਆ, ਇਸ ਦੌਰਾਨ ਗੋਲੀ ਚੱਲੀ ਹੈ। ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਕਿਹਾ ਕਿ ਕੁਝ ਵਿਅਕਤੀ ਰਾਊਂਡਅੱਪ ਕੀਤੇ ਹਨ ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY