ਪੰਜਾਬ ਵਿਧਾਨ ਸਭਾ ’ਚ ਵਿਛੜੀਆਂ ਉੱਘੀਆਂ ਸ਼ਖਸ਼ੀਅਤਾਂ ਨੂੰ ਦਿੱਤੀ ਸ਼ਰਧਾਂਜਲੀ
ਚੰਡੀਗੜ੍ਹ: 24 ਜੂਨ, ਬਿਓਰੋ
ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦਾ ਪਲੇਠਾ ਬਜਟ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਸਭ ਤੋਂ ਪਹਿਲਾਂ ਸਦਨ ਵਿੱਚ ਸਾਬਕਾ ਮੰਤਰੀ ਹਰਦੀਪਇੰਦਰ ਸਿੰਘ ਬਾਦਲ, ਜਥੇਦਾਰ ਤੋਤਾ ਸਿੰਘ, ਸਾਬਕਾ ਵਿਧਾਇਕ ਸੁਖਦੇਵ ਸਿੰਘ ਸੁਖਲੱਧੀ, ਸ਼ਿੰਗਾਰਾ ਰਾਮ ਸਹੂੰਗੜਾ, ਅਜ਼ਾਦੀ ਘੁਲਾਟੀਏ ਤਾਰਾ ਸਿੰਘ , ਸ. ਸਵਰਨ ਸਿੰਘ, ਸ. ਕਰੋੜਾ ਸਿੰਘ, ਸੁਖਰਾਜ ਸਿੰਘ ਸੰਧਾਵਾਲੀਆ, ਸ਼੍ਰੋਮਣੀ ਕਮੇਟੀ ਮੈਂਬਰ ਸੁਰਿੰਦਰ ਸਿੰਘ , ਅਰਜਨਾ ਐਵਾਰਡੀ ਗੁਰਚਰਨ ਸਿੰਘ ਭੰਗੂ, ਹਰੀ ਚੰਦ, ਅਰਜੁਨਾ ਐਵਾਰਡੀ ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਸਮੇਤ ਦਰਜਨ ਦੇ ਕਰੀਬ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਉਪਰੰਤ ਸਦਨ ਦੀ ਕਾਰਵਾਈ ਦੁਪਿਹਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।