ਵਿਧਾਨ ਸਭਾ ’ਚ ਸਿੱਧੂ ਮੂਸੇਵਾਲਾ ਕਤਲ ਮਾਮਲੇ ਨੂੰ ਲੈ ਕੇ ਰਾਜਾ ਵੜਿੰਗ ਨੇ ਸਰਕਾਰ ਉਤੇ ਚੁੱਕੇ ਸਵਾਲ

0
65

  • Google+

ਕਿਹਾ, ਸਾਡੀਆਂ ਗਲਤੀਆਂ ਸੀ ਤਾਂ ਅਸੀਂ 18 ਰਹਿ ਗਏ

ਚੰਡੀਗੜ੍ਹ, 24 ਜੂਨ, ਵਰਮਾ

ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ’ਤੇ ਧੰਨਵਾਦ ਦਾ ਮਤੇ ਉਤੇ ਬੋਲਦਿਆਂ ਹੋਏ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਜਦੋਂ ਕਾਨੂੰਨ ਵਿਵਸਥਾ ਸਬੰਧੀ ਗੱਲ ਕਰਦਿਆਂ ਕਿਹਾ ਕਿ ਇਹ ਪਿਛਲੀਆਂ ਸਰਕਾਰਾਂ ਦੀ ਦੇਣ ਹਨ। ਉਨ੍ਹਾਂ ਜਦੋਂ ਸਿੱਧੂ ਮੂਸੇਵਾਲਾ ਦੇ ਕਤਲ ਦੀ ਗੱਲ ਕੀਤੀ ਤਾਂ ਕਾਂਗਰਸ ਦੇ ਵਿਧਾਇਕ ਰਾਜਾ ਵੜਿੰਗ ਨੇ ਸਰਕਾਰ ਉਤੇ ਸਵਾਲ ਖੜ੍ਹੇ ਕੀਤੇ। ਰਾਜਾ ਵੜਿੰਗ ਨੇ ਵਿਧਾਨ ਸਭਾ ਵਿਚ ਬੋਲਦਿਆਂ ਕਿਹਾ ਕਿ ਸਾਡੀ ਕਾਂਗਰਸ ਦੀ ਸਰਕਾਰ ਵੱਲੋਂ ਸਿੱਧੂ ਮੂਸੇਵਾਲਾ ਨੂੰ 10 ਸੁਰੱਖਿਆ ਕਰਮਚਾਰੀ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀਆਂ ਵੱਲੋਂ ਇਹ ਕਿਹਾ ਗਿਆ ਸੀ ਕਿ ਸਿੱਧੂ ਮੂਸੇਵਾਲਾ ਨੂੰ ਖਤਰਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਉਸਦੇ ਪਹਿਲਾਂ ਅੱਧੇ ਸੁਰੱਖਿਆ ਕਰਮਚਾਰੀ ਵਾਪਸ ਲਏ। ਬਾਅਦ ਵਿੱਚ ਸਾਰੇ ਹੀ ਵਾਪਸ ਲੈ ਲਏ ਅਤੇ ਇਸ ਸਬੰਧੀ ਸੋਸ਼ਲ ਮੀਡੀਆ ਉਤੇ ਵੀ ਪਾ ਦਿੱਤਾ ਕਿ ਸਾਰੀ ਸੁਰੱਖਿਆ ਵਾਪਸ ਲੈ ਲਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਚਾਹੁੰਦੀ ਤਾਂ ਸਿੱਧੂ ਮੂਸੇਵਾਲਾ ਬਚ ਸਕਦਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਹਾਂ ਸਾਡੀਆਂ ਗਲਤੀਆਂ ਸਨ ਇਸ ਕਰਕੇ ਹੀ ਅੱਜ ਅਸੀਂ 18 ਰਹਿ ਗਏ ਹਾਂ। ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਕਹਿੰਦੇ ਹੋ ਕਿ ਗੈਂਗਸਟਰ ਕਾਂਗਰਸ ਦੀ ਦੇਣ ਹਨ ਤਾਂ ਅੱਜ ਤੁਸੀਂ ਇਹ ਕਰਕੇ ਦਿਖਾਓ ਕਿ ਅਸੀਂ ਗੈਂਗਸਟਰ ਖਤਮ ਕਰ ਦਿੱਤੇ ਹਨ।

LEAVE A REPLY