ਆਮ ਆਦਮੀ ਪਾਰਟੀ ਨੇ ਆਈ.ਏ.ਐਸ. ਅਧਿਕਾਰੀ ਸੰਜੈ ਪੋਪਲੀ ਦੇ ਬੇਟੇ ਦੀ ਮੌਤ ’ਤੇ ਦੁੱਖ ਪ੍ਰਗਟਾਇਆ

0
90

  • Google+

ਪੋਪਲੀ ਦੇ ਭ੍ਰਿਸ਼ਟਾਚਾਰ ਦਾ ਬੁਰਾ ਅਸਰ ਉਸ ਦੇ ਬੇਟੇ ’ਤੇ ਪਿਆ : ਮਲਵਿੰਦਰ ਸਿੰਘ ਕੰਗ

ਚੰਡੀਗੜ੍ਹ, 25 ਜੂਨ 2022, ਵਰਮਾ
ਆਮ ਆਦਮੀ ਪਾਰਟੀ (ਆਪ) ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੇ ਸੀਨੀਅਰ ਆਈ.ਏ.ਐਸ. ਅਧਿਕਾਰੀ ਸੰਜੈ ਪੋਪਲੀ ਦੇ ਬੇਟੇ ਕਾਰਤਿਕ ਦੀ ਮੌਤ ’ਤੇ ਗਹਿਰਾ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ‘ਆਪ’ ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸੰਜੈ ਪੋਪਲੀ ਦੇ ਬੇਟੇ ਵੱਲੋਂ ਆਤਮ ਹੱਤਿਆ ਕਰਨ ਦੀ ਖ਼ਬਰ ਸੁਣ ਕੇ ਸਭ ਨੂੰ ਬੇਹੱਦ ਦੁੱਖ ਹੋਇਆ ਹੈ। ਪ੍ਰਮਾਤਮਾ ਉਸ ਦੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਨੂੰ ਦੁੱਖ ਸਹਿਣ ਕਰਨ ਦੀ ਸ਼ਕਤੀ ਦੇਵੇ।
ਕੰਗ ਨੇ ਕਿਹਾ ਕਿ ਵਿਜੀਲੈਂਸ ਦੇ ਛਾਪੇ ਦੌਰਾਨ ਪੋਪਲੀ ਦੇ ਘਰ ਤੋਂ ਕਰੋੜਾਂ ਰੁਪਏ ਦਾ ਸੋਨਾ, ਚਾਂਦੀ ਅਤੇ ਨਗਦੀ ਬਰਾਮਦ ਹੋਏ ਸੀ। ਅਧਿਕਾਰੀ ਪੋਪਲੀ ਦੇ ਭ੍ਰਿਸ਼ਟਾਚਾਰ ਦਾ ਬੁਰਾ ਅਸਰ ਉਨ੍ਹਾਂ ਦੇ ਬੇਟੇ ’ਤੇ ਪਿਆ। ਇਸ ਘਟਨਾ ਨਾਲ ਸਾਰੇ ਭ੍ਰਿਸ਼ਟ ਅਧਿਕਾਰੀਆਂ ਨੂੰ ਸਿੱਖਿਆ ਲੈਣੀ ਦੀ ਜ਼ਰੂਰਤ ਹੈ।
‘ਆਪ’ ਆਗੂ ਨੇ ਵਿਰੋਧੀ ਧਿਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਬੇਹੱਦ ਸ਼ਰਮਨਾਕ ਹੈ ਕਿ ਵਿਰੋਧੀ ਧਿਰ ਭ੍ਰਿਸ਼ਟਾਚਾਰੀ ਦੇ ਹੱਕ ’ਚ ਖੜ੍ਹੀ ਹੋ ਰਹੀ ਹੈ। ਕੰਗ ਨੇ ਕਿਹਾ ਕਿ ਇਸ ਮਾਮਲੇ ’ਤੇ ਕਿਸੇ ਵੀ ਵਿਰੋਧੀ ਆਗੂ ਨੂੰ ਰਾਜਨੀਤੀ ਨਹੀਂ ਕਰਨੀ ਚਾਹੀਦੀ

LEAVE A REPLY