ਕਿਸਾਨਾਂ ਦੇ ਬਕਾਏ ਨਾ ਦੇਣ ਵਾਲੀਆਂ ਨਿੱਜੀ ਖੰਡ ਮਿੱਲਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇਗੀ : ਹਰਪਾਲ ਚੀਮਾ

0
90
  • Google+
ਚੰਡੀਗੜ੍ਹ/25 ਜੂਨ  ਮਨਦੀਪ
ਪੰਜਾਬ ਵਿਧਾਨ ਸਭਾ ਦੀ ਦੂਜੇ ਦਿਨ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਸਾਨਾਂ ਦੇ ਗੰਨੇ ਦੇ ਬਕਾਏ ਬਾਰੇ ਐਲਾਨ ਕੀਤਾ।ਚੀਮਾ ਨੇ ਕਿਹਾ ਕਿ ਕਿਸਾਨਾਂ ਦੇ ਬਕਾਏ ਨਾ ਦੇਣ ਵਾਲੀਆਂ ਨਿੱਜੀ ਖੰਡ ਮਿੱਲਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇਗੀ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਸਵਾਲ ਦੇ ਜਵਾਬ ‘ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਗੱਲ ਕਹੀ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਚਿੰਤਤ ਹੈ। ਉਨ੍ਹਾਂ ਕਿਹਾ ਕਿ ਜੇਕਰ ਨਿੱਜੀ ਖੰਡ ਮਿੱਲਾਂ ਨੇ ਕਿਸਾਨਾਂ ਦੇ ਬਕਾਏ ਦੀ ਅਦਾਇਗੀ ਨਾ ਕੀਤੀ ਤਾਂ ਮਿੱਲਾਂ ਦੀਆਂ ਜਾਇਦਾਦਾਂ ਜ਼ਬਤ ਕਰ ਲਈਆਂ ਜਾਣਗੀਆਂ।ਜ਼ਿਕਰਯੋਗ ਹੈ ਕਿ ਕਿਸਾਨਾਂ ਦਾ ਕਰੀਬ 313 ਕਰੋੜ ਰੁਪਏ ਮਿੱਲਾਂ ਵੱਲ ਬਕਾਇਆ ਹੈ।ਹਰਪਾਲ ਚੀਮਾ ਮੰਤਰੀ ਨੇ ਅੱਗੇ ਕਿਹਾ ਕਿ ਸਹਿਕਾਰਤਾ ਵਿਭਾਗ ਨੇ ਨਵੇਂ ਸਾਲ ਦੇ ਬਜਟ ‘ਚ 323 ਕਰੋੜ ਰੁਪਏ ਮੰਗੇ ਹਨ। ਇਸ ਦੌਰਾਨ ਸਦਨ ‘ਚ ਮਹਿੰਗੀ ਰੇਤ ਨੂੰ ਲੈ ਕੇ ਸਾਬਕਾ ਮਾਈਨਿੰਗ ਮੰਤਰੀ ਸੁਖਬਿੰਦਰ ਸਰਕਾਰੀਆ ਤੇ ਮੌਜੂਦਾ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਵਿਚਾਲੇ ਵੀ ਨੋਕ-ਝੋਕ ਹੋਈ।ਸਰਕਾਰੀਆ ਨੇ ਕਿਹਾ ਕਿ ਕੇਜਰੀਵਾਲ ਨੇ ਕਿਹਾ ਸੀ ਕਿ ਰੇਤ ਦੀ ਨਿਲਾਮੀ ਨਾਲ ਪੰਜਾਬ ਸਰਕਾਰ ਦੇ ਖ਼ਜ਼ਾਨੇ ਵਿੱਚ 20 ਹਜ਼ਾਰ ਕਰੋੜ ਰੁਪਏ ਆਉਣਗੇ। ਜੇਕਰ ਨਹੀਂ ਆਏ ਤਾਂ ਕੀ ਮੰਤਰੀ ‘ਤੇ ਕਾਰਵਾਈ ਹੋਵੇਗੀ ਜਿਹੜੇ ਇੱਥੇ ਦਾਅਵੇ ਕਰ ਰਹੇ ਹਨ।

LEAVE A REPLY